ਚੰਡੀਗੜ੍ਹ, 20 ਅਗਸਤ 2024: ਦਿੱਲੀ ਆਬਕਾਰੀ ਨੀਤੀ ਮਾਮਲੇ (Delhi Excise Policy case) ‘ਚ ਰਾਉਸ ਐਵੇਨਿਊ ਅਦਾਲਤ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨੂੰ ਰਾਹਤ ਨਹੀਂ ਮਿਲੀ | ਅਦਾਲਤ ਨੇ ਸੀਐੱਮ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 27 ਅਗਸਤ 2024 ਤੱਕ ਵਧਾ ਦਿੱਤੀ ਹੈ।
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ (CM Arvind Kejriwal) ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਜਾਂਚ ਏਜੰਸੀ ਤੋਂ ਜਵਾਬ ਮੰਗਿਆ ਸੀ।