K. Kavita

ਦਿੱਲੀ ਆਬਕਾਰੀ ਨੀਤੀ ਮਾਮਲਾ: ਅਦਾਲਤ ਵੱਲੋਂ ਕੇ. ਕਵਿਤਾ ਦੀ ਜ਼ਮਾਨਤ ਅਰਜ਼ੀ ਰੱਦ

ਚੰਡੀਗੜ੍ਹ, 08 ਅਪ੍ਰੈਲ 2024: ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਰਾਉਸ ਐਵੇਨਿਊ ਕੋਰਟ ਤੋਂ ਬੀਆਰਐੱਸ ਆਗੂ ਕੇ. ਕਵਿਤਾ (K. Kavita) ਨੂੰ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਕਵਿਤਾ ਦੀ ਅੰਤਰਿਮ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਧੀ ਕਵਿਤਾ ਨੇ ਆਪਣੇ ਨਾਬਾਲਗ ਪੁੱਤਰ ਦੇ ਸਕੂਲੀ ਇਮਤਿਹਾਨਾਂ ਦੇ ਆਧਾਰ ‘ਤੇ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ। ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਈਡੀ ਦੇ ਰਿਮਾਂਡ ਤੋਂ ਬਾਅਦ ਉਹ ਨਿਆਂਇਕ ਹਿਰਾਸਤ ਵਿੱਚ ਹੈ।

ਮਿਲੀ ਜਾਣਕਾਰੀ ਮੁਤਾਬਕ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਇਹ ਕਹਿੰਦੇ ਹੋਏ ਪਟੀਸ਼ਨ ਨੂੰ ਰੱਦ ਕਰ ਦਿੱਤਾ ਕਿ ਉਸ ਨੂੰ ਅੰਤਰਿਮ ਜ਼ਮਾਨਤ ਦੇਣ ਦਾ ਇਹ ਸਹੀ ਸਮਾਂ ਨਹੀਂ ਹੈ। ਕਵਿਤਾ (K. Kavita) ਨੇ ਅੰਤਰਿਮ ਜ਼ਮਾਨਤ ਲਈ ਅਦਾਲਤ ਤੱਕ ਪਹੁੰਚ ਕੀਤੀ ਸੀ। ਦੂਜੇ ਪਾਸੇ ਏਜੰਸੀ ਨੇ ਦਾਅਵਾ ਕੀਤਾ ਸੀ ਕਿ ਕਵਿਤਾ ਨੇ ਸਬੂਤਾਂ ਨੂੰ ਨਸ਼ਟ ਕਰਨ ਅਤੇ ਕੇਸ ਵਿੱਚ ਗਵਾਹਾਂ ਨੂੰ ਪ੍ਰਭਾਵਿਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ।

ਈਡੀ ਨੇ ਦੋਸ਼ ਲਾਇਆ ਸੀ ਕਿ ਕਵਿਤਾ ‘ਦੱਖਣੀ ਗਰੁੱਪ’ ਦੀ ਪ੍ਰਮੁੱਖ ਮੈਂਬਰ ਹੈ, ਜਿਸ ‘ਤੇ ਰਾਸ਼ਟਰੀ ਰਾਜਧਾਨੀ ‘ਚ ਸ਼ਰਾਬ ਦੇ ਲਾਇਸੈਂਸ ਦੇ ਵੱਡੇ ਹਿੱਸੇ ਦੇ ਬਦਲੇ ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ 100 ਕਰੋੜ ਰੁਪਏ ਦੀ ਰਿਸ਼ਵਤ ਦੇਣ ਦਾ ਦੋਸ਼ ਹੈ।

Scroll to Top