ਚੰਡੀਗੜ੍ਹ, 19 ਜੂਨ 2024: ਦਿੱਲੀ ਆਬਕਾਰੀ ਨੀਤੀ ਕਥਿਤ ਘਪਲੇ (Delhi Excise Policy Case) ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਖਤਮ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ।
ਨਿਊਜ਼ ਏਜੰਸੀ ਏਐਨਆਈ ਮੁਤਾਬਕ ਬੁੱਧਵਾਰ ਨੂੰ ਨਿਆਂਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇੱਥੋਂ ਰਾਊਜ਼ ਐਵੇਨਿਊ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਹੈ।