ਚੰਡੀਗੜ੍ਹ, 27 ਅਕਤੂਬਰ 2023: ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਗ੍ਰਿਫਤਾਰ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ (MP Sanjay Singh) ਨੂੰ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ‘ਚ ਪੇਸ਼ ਕੀਤਾ ਗਿਆ। ਰਾਊਸ ਐਵੇਨਿਊ ਅਦਾਲਤ ਨੇ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ 10 ਨਵੰਬਰ ਤੱਕ ਹੋਰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦੱਸ ਦਈਏ ਕਿ ਉਸ ਨੂੰ ED ਨੇ 4 ਅਕਤੂਬਰ ਨੂੰ ਦਿੱਲੀ ਐਕਸਾਈਜ਼ ਪਾਲਿਸੀ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ।
ਸੰਜੇ ਸਿੰਘ (MP Sanjay Singh) ਦੀ ਅਦਾਲਤ ‘ਚ ਪੇਸ਼ੀ ਤੋਂ ਪਹਿਲਾਂ ‘ਆਪ’ ਵਰਕਰਾਂ ਨੇ ਸੰਜੇ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪਾਰਟੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਭਾਜਪਾ ਦਫ਼ਤਰ ਵੱਲ ਮਾਰਚ ਕਰਨ ਵਾਲੇ ਸਨ ਪਰ ਪੁਲੀਸ ਨੇ ਉਨ੍ਹਾਂ ਨੂੰ ਰੋਕ ਕੇ ਹਿਰਾਸਤ ਵਿੱਚ ਲੈ ਲਿਆ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਸ ਮਾਮਲੇ ਦੀ ਸੁਣਵਾਈ 13 ਅਕਤੂਬਰ ਨੂੰ ਹੋਈ ਸੀ। ਫਿਰ ਅਦਾਲਤ ਨੇ ਸੰਜੇ ਸਿੰਘ ਨੂੰ 27 ਅਕਤੂਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।