Site icon TheUnmute.com

ਦਿੱਲੀ ਸਰਕਾਰ ਵੱਲੋਂ ਦੀਵਾਲੀ ਤੋਂ ਪਹਿਲਾਂ 80 ਹਜ਼ਾਰ ਮੁਲਾਜ਼ਮਾਂ ਨੂੰ ਬੋਨਸ ਦੇਣ ਦਾ ਐਲਾਨ

bonus

ਚੰਡੀਗੜ੍ਹ, 06 ਨਵੰਬਰ 2023: ਦੀਵਾਲੀ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਇੱਕ ਹੋਰ ਤੋਹਫਾ ਦਿੱਤਾ ਹੈ। ਦਿੱਲੀ ਸਰਕਾਰ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਮੁਲਾਜ਼ਮਾਂ ਨੂੰ ਬੋਨਸ (bonus) ਦਿੱਤਾ ਜਾਵੇਗਾ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਸਰਕਾਰ ਗਰੁੱਪ ਬੀ ਅਤੇ ਸੀ ਦੇ ਕਰਮਚਾਰੀਆਂ ਨੂੰ ਦੀਵਾਲੀ ‘ਤੇ ਬੋਨਸ ਦੇਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ ਦੇ ਸਾਰੇ ਕਰਮਚਾਰੀ ਮੇਰਾ ਪਰਿਵਾਰ ਹਨ। ਤਿਉਹਾਰਾਂ ਦੇ ਇਸ ਮਹੀਨੇ ਵਿੱਚ ਅਸੀਂ ਦਿੱਲੀ ਸਰਕਾਰ ਦੇ ਕਰਮਚਾਰੀਆਂ ਨੂੰ 7,000 ਰੁਪਏ ਦੇ ਬੋਨਸ ਦਾ ਐਲਾਨ ਕੀਤਾ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੀਵਾਲੀ ਦਾ ਸੀਜ਼ਨ ਚੱਲ ਰਿਹਾ ਹੈ। ਸਰਕਾਰ ਨੇ ਐਲਾਨ ਕੀਤਾ ਹੈ ਕਿ ਦਿੱਲੀ ਸਰਕਾਰ ਦੇ ਸਮੂਹ ਬੀ ਅਤੇ ਸੀ ਗ੍ਰੇਡ ਕਰਮਚਾਰੀਆਂ ਨੂੰ ਬੋਨਸ (bonus) ਦਿੱਤਾ ਜਾਵੇਗਾ। ਦਿੱਲੀ ਸਰਕਾਰ ਦੇ 80 ਹਜ਼ਾਰ ਮੁਲਾਜ਼ਮਾਂ ਨੂੰ ਦਿੱਤਾ ਜਾਵੇਗਾ ਬੋਨਸ ਜਿਸ ਲਈ 56 ਹਜ਼ਾਰ ਕਰੋੜ ਰੁਪਏ ਅਲਾਟ ਕੀਤੇ ਗਏ ਹਨ।

Exit mobile version