Delhi news

Delhi News: ਦਿੱਲੀ ਸਰਕਾਰ ਵੱਲੋਂ ਮਹਿਲਾ ਸਨਮਾਨ ਯੋਜਨਾ ਨੂੰ ਮਨਜ਼ੂਰੀ, ਔਰਤਾਂ ਨੂੰ ਮਿਲਣਗੇ 1000 ਰੁਪਏ !

ਚੰਡੀਗੜ੍ਹ, 12 ਦਸੰਬਰ 2024: ਦਿੱਲੀ ਸਰਕਾਰ (Delhi government) ਨੇ ਮਹਿਲਾ ਸਨਮਾਨ ਯੋਜਨਾ (Mahila Samman Yojana) ਨੂੰ ਮਨਜ਼ੂਰੀ ਦੇ ਦਿੱਤੀ ਹੈ | ਇਸ ਸਕੀਮ ਤਹਿਤ ਔਰਤਾਂ ਨੂੰ 1000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਯੋਜਨਾ ਨੂੰ ਅੱਜ ਸਵੇਰੇ ਹੋਈ ਦਿੱਲੀ ਸਰਕਾਰ ਦੀ ਕੈਬਨਿਟ ਬੈਠਕ ‘ਚ ਮਨਜ਼ੂਰੀ ਦਿੱਤੀ ਹੈ। ਇਸ ਤੋਂ ਪਹਿਲਾਂ ਵਿੱਤ ਵਿਭਾਗ ਨੇ ਇਸ ਸਕੀਮ ‘ਤੇ ਇਤਰਾਜ਼ ਜਤਾਇਆ ਸੀ।

ਇਸ ਸਕੀਮ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਲਾਭ ਮਿਲੇਗਾ। ਇਸ ਦੇ ਲਈ ਚਾਲੂ ਵਿੱਤੀ ਸਾਲ ਵਿੱਚ 2000 ਕਰੋੜ ਰੁਪਏ ਦਾ ਬਜਟ ਉਪਬੰਧ ਵੀ ਕੀਤਾ ਗਿਆ ਸੀ। ਆਮ ਆਦਮੀ ਪਾਰਟੀ ਨੇ ਭਰੋਸਾ ਪ੍ਰਗਟਾਇਆ ਕਿ ਦਿੱਲੀ ਦੀਆਂ ਔਰਤਾਂ ਦੀ ਸੁਰੱਖਿਆ ਅਤੇ ਸਨਮਾਨ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਸਾਰੇ ਦਿੱਲੀ ਵਾਸੀਆਂ ਨੂੰ ਲਾਭ ਮਿਲੇਗਾ। ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 1 ਵਜੇ ਮਹਿਲਾ ਸਨਮਾਨ ਯੋਜਨਾ ਦਾ ਐਲਾਨ ਕਰੇ ਸਕਦੇ ਹਨ।

ਜਿਕਰਯੋਗ ਹੈ ਕਿ ਉਹ ਔਰਤਾਂ ਜੋ ਫਿਲਹਾਲ ਸਰਕਾਰ (Delhi government) ਦੀ ਕਿਸੇ ਪੈਨਸ਼ਨ ਸਕੀਮ ਦਾ ਹਿੱਸਾ ਨਹੀਂ ਹਨ, ਉਹ ਇਸ ਸਕੀਮ ਲਈ ਯੋਗ ਹੋਣਗੀਆਂ। ਇਸਦੇ ਨਾਲ ਹੀ ਜੋ ਸਰਕਾਰੀ ਮੁਲਾਜ਼ਮ ਨਹੀਂ, ਇਨਕਮ ਟੈਕਸ ਦਾ ਭੁਗਤਾਨ ਨਹੀਂ ਕਰਦੀਆਂ, ਉਨ੍ਹਾਂ ਇਸ ਸਕੀਮ ਦਾ ਲਾਭ ਮਿਲੇਗਾ |

ਇਸ ਸਕੀਮ ਲਈ ਯੋਗ ਔਰਤਾਂ ਨੂੰ ਇੱਕ ਫਾਰਮ ਭਰ ਕੇ ਸਵੈ-ਘੋਸ਼ਣਾ ਪੱਤਰ ਦੇਣਾ ਹੋਵੇਗਾ ਕਿ ਉਹ ਕਿਸੇ ਸਰਕਾਰੀ ਸਕੀਮ ਦਾ ਹਿੱਸਾ ਨਹੀਂ ਹੈ, ਸਰਕਾਰੀ ਕਰਮਚਾਰੀ ਨਹੀਂ ਹੈ ਅਤੇ ਆਮਦਨ ਕਰ ਦਾਤਾ ਨਹੀਂ ਹੈ। ਫਾਰਮ ਦੇ ਨਾਲ ਹਰ ਔਰਤ ਨੂੰ ਆਧਾਰ ਕਾਰਡ ਅਤੇ ਬੈਂਕ ਖਾਤੇ ਦੀ ਜਾਣਕਾਰੀ ਦੇਣੀ ਹੋਵੇਗੀ।

Read More: Rajya Sabha: ਸਾਨੂੰ ਰਾਜ ਸਭਾ ਚੇਅਰਮੈਨ ਖ਼ਿਲਾਫ ਬੇਭਰੋਸਗੀ ਮਤਾ ਲਿਆਉਣ ਲਈ ਮਜਬੂਰ ਕੀਤਾ: ਮਲਿਕਾਰਜੁਨ ਖੜਗੇ

Scroll to Top