Site icon TheUnmute.com

ਦਿੱਲੀ ਸਰਕਾਰ ਨੇ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਤੇ ਵਰਤੋਂ ‘ਤੇ ਲਗਾਈ ਪਾਬੰਦੀ

firecrackers

ਦਿੱਲੀ 09 ਸਤੰਬਰ 2024: ਦਿੱਲੀ ਸਰਕਾਰ ਨੇ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ 1 ਜਨਵਰੀ ਤੱਕ ਪਟਾਕਿਆਂ (firecrackers) ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਸੰਬੰਧੀ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਨਿਰਦੇਸ਼ ਦਿੱਤੇ ਹਨ। ਜਿਕਰਯੋਗ ਹੈ ਕਿ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਦਿੱਲੀ ‘ਚ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਰਹੇਗੀ।

ਇਹ 1 ਜਨਵਰੀ 2025 ਤੱਕ ਪਟਾਕਿਆਂ (firecrackers) ਦੀ ਆਨਲਾਈਨ ਵਿਕਰੀ ਅਤੇ ਡਿਲੀਵਰੀ ‘ਤੇ ਵੀ ਪਾਬੰਦੀ ਰਹੇਗੀ। ਇਸ ਸੰਬੰਧੀ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਦਿੱਲੀ ਪੁਲਿਸ, ਡੀਪੀਸੀਸੀ ਅਤੇ ਮਾਲ ਵਿਭਾਗ ਦੇ ਸਹਿਯੋਗ ਨਾਲ ਇੱਕ ਕਾਰਜ ਯੋਜਨਾ ਬਣਾਈ ਜਾਵੇਗੀ। ਦਿੱਲੀ ਸਰਕਾਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ 21 ਫੋਕਸ ਪੁਆਇੰਟਾਂ ‘ਤੇ ਆਧਾਰਿਤ ਵਿੰਟਰ ਐਕਸ਼ਨ ਪਲਾਨ ਤਿਆਰ ਕਰ ਰਹੀ ਹੈ।

Exit mobile version