A placement camp

1984 ਦੇ ਕਤਲੇਆਮ ‘ਚ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਨੂੰ ਦਿੱਲੀ ਸਰਕਾਰ ਵੱਲੋਂ ਹੋਰ ਵਾਧੂ ਮੁਆਵਜ਼ਾ ਦੇਣ ਸੰਬੰਧੀ ਆਦੇਸ਼ ਜਾਰੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਫਰਵਰੀ 2024: ਡਿਪਟੀ ਕਮਿਸ਼ਨਰ,ਐਸ.ਏ.ਐਸ.ਨਗਰ, ਸ਼੍ਰੀਮਤੀ ਆਸ਼ਿਕਾ ਜੈਨ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 1984 ਦੇ ਕਤਲੇਆਮ ਪੀੜਤਾਂ ਦੇ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਨੂੰ ਦਿੱਲੀ ਸਰਕਾਰ ਵੱਲੋਂ ਜਨਤਕ ਨੋਟਿਸ ਜਾਰੀ ਕਰਦੇ ਹੋਏ ਵਾਧੂ ਮੁਆਵਜ਼ਾ ਦੇਣ ਸੰਬੰਧੀ ਆਦੇਸ਼ ਜਾਰੀ ਕੀਤੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਮਾਲ ਪੁਨਰਵਾਸ ਅਤੇ ਡਿਜਾਸਟਰ ਮੈਨੇਜਮੈਂਟ ਵਿਭਾਗ ਵੱਲੋਂ ਚਿੱਠੀ ਜਾਰੀ ਕਰਕੇ ਪੀੜਤਾਂ ਤੱਕ ਵਾਧੂ ਮੁਆਵਜ਼ੇ ਸਬੰਧੀ ਜਾਣਕਾਰੀ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਜਿਨ੍ਹਾਂ ਪੀੜਤਾਂ ਨੂੰ ਪਹਿਲਾਂ ਜਿਸ ਡਿਪਟੀ ਕਮਿਸ਼ਨਰ (ਮਾਲ), ਦਿੱਲੀ ਸਰਕਾਰ ਵੱਲੋਂ ਸਾਢੇ 3 ਲੱਖ ਰੁਪਏ ਮੁਆਵਜ਼ਾ ਮਿਲਿਆ ਸੀ, ਉਹ ਹੁਣ 5 ਲੱਖ ਤੱਕ ਹੋਰ ਵਾਧੂ ਮੁਆਵਜਾ ਲੈਣ ਲਈ ਤੁਰੰਤ ਸਬੰਧਤ ਦਫਤਰ ਨਾਲ ਰਾਬਤਾ ਕਾਇਮ ਕਰਨ।

Scroll to Top