Site icon TheUnmute.com

ਦਿੱਲੀ ਸਰਕਾਰ ਨੇ ਕੋਰੋਨਾ ਦੇ ਮੱਦੇਨਜਰ ਸਕੂਲਾਂ ਲਈ ਨਵੀਆਂ ਹਦਾਇਤਾਂ ਕੀਤੀਆਂ ਜਾਰੀ

Delhi

ਚੰਡੀਗੜ੍ਹ 22 ਅਪ੍ਰੈਲ 2022: ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲੇ ਇਕ ਵਾਰ ਫਿਰ ਸਾਹਮਣੇ ਆ ਰਹੇ ਹਨ | ਜਿਸਦੇ ਚੱਲਦੇ ਜਨਤਾ ਅਤੇ ਸਿਹਤ ਵਿਭਾਗ ਦੀ ਚਿੰਤਾ ਹੋਰ ਵੀ ਵਧਾ ਦਿੱਤੀ ਹੈ | ਇਸਦੇ ਮੱਦੇਨਜਰ ਦਿੱਲੀ (Delhi) ਦੇ ਸਕੂਲਾਂ ‘ਚ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਨੇ ਸਕੂਲਾਂ ਨੂੰ ਲੈ ਕੇ ਨਵੀਆਂ ਗਾਈਡਲਾਈਜ਼ ਜਾਰੀ ਕੀਤੀਆਂ ਗਈਆਂ ਹਨ। ਇਸ ‘ਚ ਕਿਹਾ ਗਿਆ ਕਿ ਦਿੱਲੀ ਦੇ ਸਕੂਲਾਂ ‘ਚ ਕੁਆਰੰਟੀਨ ਰੂਮ ਉਪਲੱਬਧ ਹੋਵੇਗਾ। ਇਸਦੇ ਨਾਲ ਹੀ ਨਾਲ ਹੀ ਅਧਿਆਪਕ ਰੋਜ਼ਾਨਾ ਵਿਦਿਆਰਥੀਆਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੋਵਿਡ ਨਾਲ ਸੰਬੰਧਿਤ ਲੱਛਣਾਂ ਬਾਰੇ ਪੁੱਛਣਗੇ।

20 ਅਪ੍ਰੈਲ ਦੀ ਡੀ.ਡੀ.ਐੱਮ.ਏ. ਦੀ ਬੈਠਕ ‘ਚ ਦਿੱਲੀ ਦੇ ਸਕੂਲਾਂ ਨੂੰ ਬੰਦ ਨਹੀਂ ਕਰਨ ਦਾ ਫ਼ੈਸਲਾ ਲਿਆ ਗਿਆ ਸੀ। ਨਾਲ ਹੀ ਸਕੂਲਾਂ ਦੇ ਲਈ ਵਿਸਥਾਰ ਸਹਿਤ ਗਾਈਡਲਾਈਜ਼ ਜਾਰੀ ਕਰਨ ਦੀ ਗੱਲ ਕਹੀ ਗਈ ਸੀ। ਸਕੂਲਾਂ ‘ਚ ਵਿਦਿਆਰਥੀਆਂ ਦੀ ਸੁਰੱਖਿਆ ਦਾ ਵਿਸ਼ੇਸ਼ ਧਿਆਨ ਰੱਖਦੇ ਹੋਏ ਗਾਈਡਲਾਈਜ਼ ਜਾਰੀ ਕਰ ਦਿੱਤੀਆਂ ਹਨ। ਮਾਸਕ, ਸੋਸ਼ਲ ਡਿਸਟੈਂਸਿੰਗ ਵਰਗੇ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ।

Exit mobile version