ਦਿੱਲੀ ਹਵਾ ਪ੍ਰਦੂਸ਼ਣ

ਦਿੱਲੀ ਸਰਕਾਰ ਵੱਲੋਂ ਹਵਾ ਪ੍ਰਦੂਸ਼ਣ ਦੇ ਚੱਲਦੇ ਵੱਡਾ ਐਲਾਨ, ਮਜ਼ਦੂਰਾਂ ਲਈ 10,000 ਰੁਪਏ ਦੇ ਮੁਆਵਜ਼ੇ ਦਾ ਐਲਾਨ

ਦਿੱਲੀ 17 ਦਸੰਬਰ 2025: ਦਿੱਲੀ-ਐਨਸੀਆਰ ਖੇਤਰ ‘ਚ ਵਧ ਰਹੇ ਹਵਾ ਪ੍ਰਦੂਸ਼ਣ ਦੇ ਕਾਰਨ, ਰਾਸ਼ਟਰੀ ਰਾਜਧਾਨੀ ‘ਚ GRAP ਦਾ ਚੌਥਾ ਪੜਾਅ ਲਾਗੂ ਹੋ ਗਿਆ ਹੈ | ਇਸ ‘ਚ ਗੰਭੀਰ ਪਾਬੰਦੀਆਂ ਸ਼ਾਮਲ ਹਨ | ਇਸ ਗੰਭੀਰ ਸਥਿਤੀ ਦੇ ਮੱਦੇਨਜ਼ਰ, ਦਿੱਲੀ ਸਰਕਾਰ ਨੇ ਪ੍ਰਭਾਵਿਤ ਮਜ਼ਦੂਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦਾ ਮਹੱਤਵਪੂਰਨ ਫੈਸਲਾ ਲਿਆ ਹੈ। ਰਜਿਸਟਰਡ ਮਜ਼ਦੂਰਾਂ ਨੂੰ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ‘ਚ ₹10,000 ਦੀ ਵਿੱਤੀ ਸਹਾਇਤਾ ਮਿਲੇਗੀ।

ਪ੍ਰਦੂਸ਼ਣ ਦੇ ਪੱਧਰ ‘ਚ ਚਿੰਤਾਜਨਕ ਵਾਧੇ ਦੇ ਮੱਦੇਨਜ਼ਰ, GRAP ਦੇ ਚੌਥੇ ਪੜਾਅ ਦੇ ਤਹਿਤ ਕਈ ਸਖ਼ਤ ਉਪਾਅ ਕੀਤੇ ਗਏ ਹਨ। ਦਿੱਲੀ ਸਰਕਾਰ ਨੇ ਸਾਰੇ ਸਰਕਾਰੀ ਅਤੇ ਨਿੱਜੀ ਦਫਤਰਾਂ ‘ਚ 50% ਕਰਮਚਾਰੀਆਂ ਲਈ ਘਰ ਤੋਂ ਕੰਮ ਕਰਨਾ ਲਾਜ਼ਮੀ ਕਰ ਦਿੱਤਾ ਹੈ।

ਦਿੱਲੀ ਦੇ ਮੰਤਰੀ ਕਪਿਲ ਮਿਸ਼ਰਾ ਨੇ ਪੁਸ਼ਟੀ ਕੀਤੀ ਕਿ GRAP 4 ਲਾਗੂ ਹੈ ਅਤੇ ਸਰਕਾਰ ਮਜ਼ਦੂਰਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਸਮਝਦੀ ਹੈ। ਉਨ੍ਹਾਂ ਕਿਹਾ ਕਿ ਰਜਿਸਟਰਡ ਮਜ਼ਦੂਰਾਂ ਨੂੰ ₹10,000 ਦੀ ਵਿੱਤੀ ਸਹਾਇਤਾ ਮਿਲੇਗੀ। ਇਹ ਰਕਮ ਸਿੱਧੇ ਉਨ੍ਹਾਂ ਦੇ ਖਾਤਿਆਂ ‘ਚ ਟ੍ਰਾਂਸਫਰ ਕੀਤੀ ਜਾਵੇਗੀ ਤਾਂ ਜੋ ਇਸ ਮੁਸ਼ਕਿਲ ਸਮੇਂ ਦੌਰਾਨ ਉਨ੍ਹਾਂ ਦੀ ਰੋਜ਼ੀ-ਰੋਟੀ ਬਣਾਈ ਰੱਖਣ ‘ਚ ਮੱਦਦ ਮਿਲ ਸਕੇ।

ਇਸ ਪਹਿਲ ਦਾ ਉਦੇਸ਼ ਰੋਜ਼ਾਨਾ ਦਿਹਾੜੀਦਾਰ ਮਜ਼ਦੂਰਾਂ ਨੂੰ ਰਾਹਤ ਪ੍ਰਦਾਨ ਕਰਨਾ ਹੈ ਜਿਨ੍ਹਾਂ ਦੀ ਆਮਦਨ ਪ੍ਰਦੂਸ਼ਣ ਕਾਰਨ ਕੰਮ ਰੁਕਣ ਨਾਲ ਪ੍ਰਭਾਵਿਤ ਹੁੰਦੀ ਹੈ। ਦਿੱਲੀ ਲਈ ਏਅਰ ਕੁਆਲਿਟੀ ਅਰਲੀ ਵਾਰਨਿੰਗ ਸਿਸਟਮ ਦੇ ਮੁਤਾਬਕ ਬੁੱਧਵਾਰ ਦੁਪਹਿਰ ਨੂੰ ਏਅਰ ਕੁਆਲਿਟੀ ਇੰਡੈਕਸ (AQI) 326 ਦਰਜ ਕੀਤਾ ਗਿਆ, ਜੋ ਕਿ ਬਹੁਤ ਮਾੜੀ ਸ਼੍ਰੇਣੀ ‘ਚ ਹੈ।

Read More: ਦਿੱਲੀ ‘ਚ ਹਵਾ ਪ੍ਰਦੂਸ਼ਣ ਕਾਰਨ ਸਰਕਾਰੀ ਦਫਤਰਾਂ ‘ਚ 50% ਘਰ ਤੋਂ ਕੰਮ ਕਰਨ ਦਾ ਨਿਯਮ ਲਾਗੂ

ਵਿਦੇਸ਼

Scroll to Top