July 4, 2024 4:49 pm
Bibhav Kumar

ਦਿੱਲੀ ਹਾਈ ਕੋਰਟ ਵੱਲੋਂ CM ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਰੋਕਣ ਵਾਲੀ ਪਟੀਸ਼ਨ ਖਾਰਜ

ਚੰਡੀਗੜ੍ਹ, 21 ਮਾਰਚ, 2024: ਦਿੱਲੀ ਹਾਈ ਕੋਰਟ (Delhi High Court) ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰੀ ਤੋਂ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਵੀਰਵਾਰ 21 ਮਾਰਚ ਨੂੰ ਹਾਈ ਕੋਰਟ ਨੇ ਕੇਜਰੀਵਾਲ ਨੂੰ ਗ੍ਰਿਫਤਾਰੀ ਤੋਂ ਰੋਕਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤੀ । ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕੇਜਰੀਵਾਲ ਨੂੰ 9 ਸੰਮਨ ਭੇਜੇ ਹਨ, ਪਰ ਕੇਜਰੀਵਾਲ ਪੇਸ਼ ਨਹੀਂ ਹੋਏ।

ਇਸ ਦੇ ਨਾਲ ਹੀ ਕੇਜਰੀਵਾਲ ਨੇ ਅਦਾਲਤ ਤੋਂ ਭਰੋਸਾ ਮੰਗਿਆ ਸੀ ਕਿ ਜੇਕਰ ਉਹ ਪੁੱਛਗਿੱਛ ਲਈ ਈਡੀ ਕੋਲ ਜਾਂਦੇ ਹਨ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਜਾਵੇਗਾ। ਅਦਾਲਤ ਨੇ ਸਪੱਸ਼ਟ ਕੀਤਾ ਕਿ ਕੇਜਰੀਵਾਲ ਨੂੰ ਈਡੀ ਦੇ ਸਾਹਮਣੇ ਪੇਸ਼ ਹੋਣਾ ਪਵੇਗਾ, ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਕੋਈ ਰੋਕ ਨਹੀਂ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਸੁਰੱਖਿਆ ਦੀ ਮੰਗ ਵਾਲੀ ਪਟੀਸ਼ਨ ‘ਤੇ ਈਡੀ ਤੋਂ ਜਵਾਬ ਮੰਗਿਆ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 22 ਅਪ੍ਰੈਲ ਨੂੰ ਹੋਵੇਗੀ।