ਚੰਡੀਗੜ੍ਹ, 22 ਜੁਲਾਈ 2023: ਦਿੱਲੀ ਹਾਈਕੋਰਟ ਨੇ ਦੇਸ਼ ਦੇ ਚੋਟੀ ਦੇ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ (Bajrang Punia) ਨੂੰ ਏਸ਼ੀਆਈ ਖੇਡਾਂ ਦੇ ਟਰਾਇਲਾਂ ਤੋਂ ਮਿਲੀ ਛੋਟ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਇਸ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸ਼ਨੀਵਾਰ ਨੂੰ ਸੁਣਵਾਈ ਹੋਈ। ਵਿਨੇਸ਼ ਅਤੇ ਬਜਰੰਗ ਨੂੰ ਅਦਾਲਤ ਤੋਂ ਰਾਹਤ ਮਿਲੀ ਹੈ।
ਵਿਨੇਸ਼ ਅਤੇ ਬਜਰੰਗ ਨੂੰ ਅੰਡਰ-20 ਵਿਸ਼ਵ ਚੈਂਪੀਅਨ ਅੰਤਿਮ ਪੰਘਾਲ ਅਤੇ ਅੰਡਰ-23 ਏਸ਼ੀਆਈ ਚੈਂਪੀਅਨ ਸੁਜੀਤ ਕਲਕਲ ਨੇ ਸਿੱਧੇ ਦਾਖਲੇ ਵਿਰੁੱਧ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਇਸ ਨੇ ਛੂਟ ‘ਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ।