ਚੰਡੀਗੜ, 02 ਜੁਲਾਈ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਦੀ ਸੀਬੀਆਈ ਵੱਲੋਂ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਅੱਜ ਦਿੱਲੀ ਹਾਈ ਕੋਰਟ ‘ਚ ਸੁਣਵਾਈ ਹੋਈ ਹੈ | ਹਾਈਕੋਰਟ ਨੇ ਸੀਬੀਆਈ ਨੂੰ ਨੋਟਿਸ ਜਾਰੀ ਕੀਤਾ ਤੇ ਇਸ ਸੰਬੰਧੀ 7 ਦਿਨਾਂ ਅੰਦਰ ਜਵਾਬ ਦਾਖਲ ਕਰਨ ਲਈ ਕਿਹਾ ਹੈ | ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 17 ਜੁਲਾਈ ਹੋਵੇਗੀ |
ਜਿਕਰਯੋਗ ਹੈ ਕਿ ਸੀਬੀਆਈ ਨੇ ਸੀਐੱਮ ਅਰਵਿੰਦ ਕੇਜਰੀਵਾਲ (CM Arvind Kejriwal) ਨੂੰ ਸ਼ਰਾਬ ਨੀਤੀ ਮਾਮਲੇ ਦੇ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ ‘ਚ ਪੁੱਛਗਿੱਛ ਕਰਨ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਸੀ ਅਤੇ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ | ਇਸ ਦੌਰਾਨ ਸੀਬੀਆਈ ਨੂੰ 3 ਦਿਨਾਂ ਰਿਮਾਂਡ ਮਿਲਿਆ ਸੀ | ਅਰਵਿੰਦ ਕੇਜਰੀਵਾਲ ਨੇ ਬੀਤੇ ਦਿਨ ਦਿੱਲੀ ਹਾਈਕੋਰਟ ‘ਚ ਰਾਉਸ ਐਵੇਨਿਊ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਹੈ | ਫਿਲਹਾਲ ਅਰਵਿੰਦ ਕੇਜਰੀਵਾਲ 12 ਜੁਲਾਈ ਤੱਕ ਸੀਬੀਆਈ ਦੀ ਨਿਆਂਇਕ ਹਿਰਾਸਤ ‘ਚ ਹਨ।