ਦਿੱਲੀ ਹਾਈ ਕੋਰਟ ਨੇ CM ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਕੀਤੀ ਰੱਦ, ਪਟੀਸ਼ਨਕਰਤਾ ‘ਤੇ ਲਾਇਆ ਜ਼ੁਰਮਾਨਾ

Delhi High Court

ਚੰਡੀਗੜ੍ਹ, 22 ਅਪ੍ਰੈਲ 2024: ਦਿੱਲੀ ਹਾਈ ਕੋਰਟ (Delhi High Court) ਨੇ ਕਥਿਤ ਸ਼ਰਾਬ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਜਾਰੀ ਸੰਮਨ ਨੂੰ ਚੁਣੌਤੀ ਦੇਣ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਪਟੀਸ਼ਨਕਰਤਾ ‘ਤੇ 75 ਹਜ਼ਾਰ ਦਾ ਜ਼ੁਰਮਾਨਾ ਵੀ ਲਗਾਇਆ ਗਿਆ ਹੈ।

ਦਿੱਲੀ (Delhi High Court) ਦੇ ਕਾਰਜਕਾਰੀ ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਅਦਾਲਤ ਉੱਚ ਅਹੁਦੇ ‘ਤੇ ਕਾਬਜ਼ ਵਿਅਕਤੀ ਵਿਰੁੱਧ ਸ਼ੁਰੂ ਕੀਤੇ ਗਏ ਲੰਬਿਤ ਅਪਰਾਧਿਕ ਮਾਮਲੇ ‘ਚ ਅਸਧਾਰਨ ਅੰਤਰਿਮ ਜ਼ਮਾਨਤ ਨਹੀਂ ਦੇ ਸਕਦੀ। ਅਦਾਲਤ ਨੇ ਕਿਹਾ ਕਿ ਨਿਆਇਕ ਹੁਕਮਾਂ ਦੇ ਆਧਾਰ ‘ਤੇ ਕੋਈ ਵਿਅਕਤੀ ਹਿਰਾਸਤ ‘ਚ ਹੈ। ਫਿਲਹਾਲ ਇਹ ਚੁਣੌਤੀ ਸੁਪਰੀਮ ਕੋਰਟ ਵਿੱਚ ਹੈ, ਉਹ ਕਦਮ ਚੁੱਕ ਰਿਹਾ ਹੈ ਅਤੇ ਉਪਾਅ ਵਰਤ ਰਿਹਾ ਹੈ। ਅਦਾਲਤ ਨੇ ਕਿਹਾ ਕਿ ਕਾਨੂੰਨ ਸਭ ਲਈ ਬਰਾਬਰ ਹਨ।

ਦਿੱਲੀ ਹਾਈ ਕੋਰਟ ਵੱਲੋਂ ਦੰਡਕਾਰੀ ਕਾਰਵਾਈ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰਨ ਤੋਂ ਬਾਅਦ ਈਡੀ ਨੇ 21 ਮਾਰਚ ਨੂੰ ਇਸ ਮਾਮਲੇ ਵਿੱਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਫਿਲਹਾਲ ਉਹ ਨਿਆਂਇਕ ਹਿਰਾਸਤ ‘ਚ ਤਿਹਾੜ ਜੇਲ੍ਹ ‘ਚ ਬੰਦ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।