ਦਿੱਲੀ, 15 ਜੁਲਾਈ 2026: ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਕਾਰਕੁਨ ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਸੰਬੰਧੀ ਵੀਰਵਾਰ ਸਵੇਰ ਤੱਕ ਕੇਂਦਰ ਅਤੇ ਦਿੱਲੀ ਸਰਕਾਰਾਂ ਤੋਂ ਜਵਾਬ ਮੰਗਿਆ। ਹਾਈ ਕੋਰਟ ਨੇ ਵਾਂਗਚੁਕ ਲਈ ਤੁਰੰਤ ਡਾਕਟਰੀ ਸਹਾਇਤਾ ਅਤੇ ਇਲਾਜ ਦੀ ਮੰਗ ਕਰਨ ਵਾਲੀ ਇੱਕ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕੀਤੀ।
ਵਾਂਗਚੁਕ ਪਿਛਲੇ 18 ਦਿਨਾਂ ਤੋਂ NEET ਪੇਪਰ ਲੀਕ ਅਤੇ ਪ੍ਰੀਖਿਆ ਬੇਨਿਯਮੀਆਂ ਦੇ ਵਿਰੋਧ ‘ਚ ਦਿੱਲੀ ਦੇ ਜੰਤਰ-ਮੰਤਰ ‘ਤੇ ਭੁੱਖ ਹੜਤਾਲ ‘ਤੇ ਹਨ। ਉਨ੍ਹਾਂ ਦੀ ਹਾਲਤ ਵਿਗੜਦੀ ਜਾ ਰਹੀ ਹੈ, ਉਨ੍ਹਾਂ ਦਾ ਭਾਰ 8.50 ਕਿਲੋਗ੍ਰਾਮ ਘੱਟ ਗਿਆ ਹੈ।
ਪਟੀਸ਼ਨ ਐਮਰਜੈਂਸੀ ਇਲਾਜ ਦੀ ਮੰਗ ਕੀਤੀ ਹੈ ਕਿ ਸਰਕਾਰ ਨੂੰ ਸੋਨਮ ਵਾਂਗਚੁਕ ਨੂੰ ਤੁਰੰਤ ਐਮਰਜੈਂਸੀ ਇਲਾਜ, ਜੀਵਨ-ਰੱਖਿਅਕ ਇਲਾਜ ਅਤੇ ਜ਼ਰੂਰੀ ਪੋਸ਼ਣ ਪ੍ਰਦਾਨ ਕਰਨਾ ਚਾਹੀਦਾ ਹੈ। ਸਰਕਾਰ ਨੂੰ ਉਨ੍ਹਾਂ ਦੇ ਅੰਦੋਲਨ ਨਾਲ ਸਬੰਧਤ ਮੁੱਦਿਆਂ ‘ਤੇ ਗੱਲਬਾਤ ਵੀ ਸ਼ੁਰੂ ਕਰਨੀ ਚਾਹੀਦੀ ਹੈ।
ਆਪਣੀ ਭੁੱਖ ਹੜਤਾਲ ਤੋਂ ਬਾਅਦ, ਸੋਨਮ ਵਾਂਗਚੁਕ ਦਾ ਲਗਭਗ 8.25 ਕਿਲੋਗ੍ਰਾਮ ਭਾਰ ਘਟ ਗਿਆ ਹੈ। ਉਨ੍ਹਾਂ ਨੂੰ ਘੱਟ ਬਲੱਡ ਸ਼ੂਗਰ, ਚੱਕਰ ਆਉਣੇ, ਗੰਭੀਰ ਕਮਜ਼ੋਰੀ ਅਤੇ ਮਾਸਪੇਸ਼ੀਆਂ ਸੰਬੰਧੀ ਸਮੱਸਿਆ ਆ ਰਹੀ ਹੈ।
ਭੁੱਖ ਹੜਤਾਲਾਂ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਦਾ ਅਧਿਕਾਰ ਹਨ, ਪਰ ਨਾਗਰਿਕਾਂ ਦੇ ਜੀਵਨ ਦੀ ਰੱਖਿਆ ਕਰਨਾ ਵੀ ਸਰਕਾਰ ਦੀ ਜ਼ਿੰਮੇਵਾਰੀ ਹੈ। ਜਿਕਰਯੋਗ ਹੈ ਕਿ ਕਾਕਰੋਚ ਜਨਤਾ ਪਾਰਟੀ (CJP) 20 ਜੂਨ ਤੋਂ ਜੰਤਰ-ਮੰਤਰ ‘ਤੇ NEET ਪੇਪਰ ਲੀਕ ਦੇ ਖ਼ਿਲਾਫ ਪ੍ਰਦਰਸ਼ਨ ਕਰ ਰਹੀ ਹੈ। ਉਹ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ। ਸੋਨਮ ਵਾਂਗਚੁਕ ਵੀ ਉਨ੍ਹਾਂ ਦੇ ਅੰਦੋਲਨ ‘ਚ ਹਿੱਸਾ ਲੈ ਰਿਹਾ ਹੈ। ਚੀਫ ਜਸਟਿਸ ਸੂਰਿਆ ਕਾਂਤ ਦੁਆਰਾ ਬੇਰੁਜ਼ਗਾਰ ਨੌਜਵਾਨਾਂ ਦੀ ਤੁਲਨਾ ਕਾਕਰੋਚਾਂ ਨਾਲ ਕਰਨ ਤੋਂ ਬਾਅਦ CJP ਦਾ ਗਠਨ ਕੀਤਾ ਗਿਆ ਸੀ।
Read More: ਕੇਂਦਰੀ ਕੈਬਨਿਟ ਵੱਲੋਂ ₹2,19,353 ਕਰੋੜ ਦੇ ਸੱਤ ਪ੍ਰਮੁੱਖ ਪ੍ਰਸਤਾਵਾਂ ਨੂੰ ਮਨਜ਼ੂਰੀ




