June 30, 2024 8:32 pm
Delhi Liquor Policy Case

CM ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਦਿੱਲੀ ਹਾਈਕੋਰਟ ਥੋੜੀ ਦੇਰ ਬਾਅਦ ਸੁਣਾਵੇਗੀ ਫੈਸਲਾ

ਫਾਜ਼ਿਲਕਾ, 9 ਅਪ੍ਰੈਲ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਫਿਲਹਾਲ ਜੇਲ ‘ਚ ਰਹਿਣਗੇ ਜਾਂ ਕਥਿਤ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਉਨ੍ਹਾਂ ਨੂੰ ਜ਼ਮਾਨਤ ਮਿਲੇਗੀ। ਦਿੱਲੀ ਹਾਈਕੋਰਟ ਦੁਪਹਿਰ 3.15 ਵਜੇ ਆਪਣਾ ਫੈਸਲਾ ਸੁਣਾਏਗਾ। ਇਸ ਤੋਂ ਪਹਿਲਾਂ ਅਦਾਲਤ ਨੇ ਦੁਪਹਿਰ 2.30 ਵਜੇ ਫੈਸਲਾ ਸੁਣਾਉਣ ਦੇ ਹੁਕਮ ਦਿੱਤੇ ਸਨ। ਦਿੱਲੀ ਹਾਈ ਕੋਰਟ ਨੇ ਹਾਲ ਹੀ ‘ਚ ਕੇਜਰੀਵਾਲ ਦੀ ਗ੍ਰਿਫਤਾਰੀ ਅਤੇ ਹਿਰਾਸਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ।