22 ਸਤੰਬਰ 2024: ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਜੰਤਰ-ਮੰਤਰ ਵਿਖੇ ‘ਜਨਤਾ ਕੀ ਅਦਾਲਤ’ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ। ਇਸ ਵਿੱਚ ਪਾਰਟੀ ਦੇ ਸਾਰੇ ਆਗੂ ਭਾਗ ਲੈਣਗੇ।
‘ਆਪ’ ਵਿਧਾਇਕ ਦਲੀਪ ਪਾਂਡੇ ਨੇ ਕਿਹਾ, ‘ਸਾਨੂੰ ਭਰੋਸਾ ਹੈ ਕਿ ਜਨਤਾ ਦੀ ਕਚਹਿਰੀ ‘ਚ ਦਿੱਲੀ ਦੇ ਲੋਕ ਕਹਿਣਗੇ ਕਿ ਮੇਰਾ ਕੇਜਰੀਵਾਲ ਇਮਾਨਦਾਰ ਹੈ।’
ਜ਼ਮਾਨਤ ‘ਤੇ ਬਾਹਰ ਆਉਣ ਤੋਂ ਬਾਅਦ 15 ਸਤੰਬਰ ਨੂੰ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਸੀ। ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਹੁਣ ਉਹ ਜਨਤਾ ਦੀ ਕਚਹਿਰੀ ‘ਚ ਜਾਣਗੇ।
ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ਸ਼ਨੀਵਾਰ ਨੂੰ ਆਤਿਸ਼ੀ ਦਿੱਲੀ ਦੇ ਨਵੇਂ ਮੁੱਖ ਮੰਤਰੀ ਬਣੇ। ਉਨ੍ਹਾਂ ਦੇ ਨਾਲ ਸੌਰਭ ਭਾਰਦਵਾਜ, ਗੋਪਾਲ ਰਾਏ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਅਤੇ ਮੁਕੇਸ਼ ਅਹਲਾਵਤ ਨੇ ਮੰਤਰੀ ਵਜੋਂ ਸਹੁੰ ਚੁੱਕੀ ਹੈ।