ਚੰਡੀਗੜ੍ਹ, 03 ਜਨਵਰੀ 2024: ਕਥਿਤ ਦਿੱਲੀ ਸ਼ਰਾਬ ਨੀਤੀ ਘਪਲੇ ਦੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਦਫ਼ਤਰ ਨਹੀਂ ਜਾਣਗੇ। ਅਰਵਿੰਦ ਕੇਜਰੀਵਾਲ ਨੇ ਈਡੀ ਨੂੰ ਪੱਤਰ ਲਿਖ ਕੇ ਜਵਾਬ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਈਡੀ ਦੀ ਜਾਂਚ ਵਿੱਚ ਸਹਿਯੋਗ ਕਰਨ ਲਈ ਤਿਆਰ ਹਨ ਪਰ ਏਜੰਸੀ ਦਾ ਨੋਟਿਸ ਗੈਰ-ਕਾਨੂੰਨੀ ਹੈ। ਉਨ੍ਹਾਂ ਦਾ ਇਰਾਦਾ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨਾ ਹੈ। ਉਹ ਅਰਵਿੰਦ ਕੇਜਰੀਵਾਲ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਣਾ ਚਾਹੁੰਦੇ ਹਨ।
ਈਡੀ ਨੇ 3 ਜਨਵਰੀ ਨੂੰ ਦਿੱਲੀ ਸ਼ਰਾਬ ਘਪਲੇ ਮਾਮਲੇ ਵਿੱਚ ਪੁੱਛਗਿੱਛ ਲਈ ਤੀਜਾ ਸੰਮਨ ਜਾਰੀ ਕੀਤਾ ਸੀ। ਇਸ ਤੋਂ ਪਹਿਲਾਂ ਵੀ ਕੇਜਰੀਵਾਲ (Arvind Kejriwal) ਦੋ ਸੰਮਨਾਂ ਵਿੱਚ ਈਡੀ ਸਾਹਮਣੇ ਪੇਸ਼ ਨਹੀਂ ਹੋਏ ਸਨ। ਈਡੀ ਨੇ 21 ਦਸੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਸੀ, ਪਰ ਉਦੋਂ ਮੁੱਖ ਮੰਤਰੀ ਵਿਪਾਸਨਾ ਲਈ ਚਲੇ ਗਏ ਸਨ।