ਚੰਡੀਗੜ੍ਹ, 23 ਅਪ੍ਰੈਲ 2024: ਕਥਿਤ ਦਿੱਲੀ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਗਈ ਹੈ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਕਥਿਤ ਸ਼ਰਾਬ ਘਪਲੇ ਨਾਲ ਸਬੰਧਤ ਈਡੀ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਬੀਆਰਐਸ ਆਗੂ ਕੇ ਕਵਿਤਾ ਅਤੇ ਚੰਨਪ੍ਰੀਤ ਸਿੰਘ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਹੈ।
15 ਅਪ੍ਰੈਲ ਨੂੰ ਅਦਾਲਤ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 23 ਅਪ੍ਰੈਲ ਤੱਕ ਵਧਾ ਦਿੱਤੀ ਸੀ। ਕੇਜਰੀਵਾਲ ਨੂੰ 21 ਮਾਰਚ ਦੀ ਰਾਤ ਨੂੰ ਗ੍ਰਿਫਤਾਰ ਕੀਤਾ ਗਿਆ ਸੀ।