ਚੰਡੀਗ੍ਹੜ, 19 ਜਨਵਰੀ 2024: ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਕਥਿਤ ਦਿੱਲੀ ਸ਼ਰਾਬ ਨੀਤੀ ਘਪਲੇ ਮਾਮਲੇ ਵਿੱਚ ‘ਆਪ’ ਆਗੂ ਮਨੀਸ਼ ਸਿਸੋਦੀਆ (Manish Sisodia) ਅਤੇ ਹੋਰ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ 5 ਫਰਵਰੀ ਤੱਕ ਵਧਾ ਦਿੱਤੀ ਹੈ। ਇਸਦੇ ਨਾਲ ਹੀ ਅਦਾਲਤ ਨੇ ਸੀਬੀਆਈ ਤੋਂ ਮਾਮਲੇ ਦੀ ਜਾਂਚ ਦੀ ਤਾਜ਼ਾ ਸਥਿਤੀ ਰਿਪੋਰਟ ਵੀ ਮੰਗੀ ਹੈ। ਅਦਾਲਤ ਨੇ 10 ਜਨਵਰੀ ਨੂੰ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 20 ਜਨਵਰੀ ਤੱਕ ਵਧਾ ਦਿੱਤੀ ਸੀ।
ਮਨੀਸ਼ ਸਿਸੋਦੀਆ (Manish Sisodia) ਨੂੰ ਸੀਬੀਆਈ ਨੇ ਫਰਵਰੀ 2023 ਵਿੱਚ ਗ੍ਰਿਫ਼ਤਾਰ ਕੀਤਾ ਸੀ। ਸਿਸੋਦੀਆ ਆਬਕਾਰੀ ਵਿਭਾਗ ਦੇ ਇੰਚਾਰਜ ਸਨ, ਇਸ ਲਈ ਉਨ੍ਹਾਂ ਨੂੰ ਕਥਿਤ ਤੌਰ ‘ਤੇ ਇਸ ਘਪਲੇ ਦਾ ਮੁੱਖ ਮੁਲਜ਼ਮ ਬਣਾਇਆ ਗਿਆ ਸੀ। ਜਦੋਂ ਕਿ ਸੰਜੇ ਸਿੰਘ ਨੂੰ ਈਡੀ ਨੇ 4 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ।