Site icon TheUnmute.com

ਦਿੱਲੀ ਸ਼ਰਾਬ ਨੀਤੀ ਮਾਮਲਾ: ਅਦਾਲਤ ਨੇ MP ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 4 ਦਸੰਬਰ ਤੱਕ ਵਧਾਈ

MP Sanjay Singh

ਚੰਡੀਗੜ੍ਹ, 24 ਨਵੰਬਰ 2023: ਕਥਿਤ ਦਿੱਲੀ ਸ਼ਰਾਬ ਘਪਲੇ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ (MP Sanjay Singh) 4 ਦਸੰਬਰ ਤੱਕ ਜੇਲ੍ਹ ਵਿੱਚ ਰਹਿਣਗੇ। ਵਿਸ਼ੇਸ਼ ਜੱਜ ਐਮਕੇ ਨਾਗਪਾਲ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ 4 ਦਸੰਬਰ ਤੱਕ ਵਧਾ ਦਿੱਤੀ ਹੈ।

ਇਸ ਦੇ ਨਾਲ ਹੀ ਸੰਜੇ ਦੇ ਵਕੀਲ ਮੁਹੰਮਦ ਇਰਸ਼ਾਦ ਨੇ ਦੱਸਿਆ ਕਿ ਸੰਜੇ ਦੀ ਜ਼ਮਾਨਤ ਲਈ ਰਾਊਸ ਐਵੇਨਿਊ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ‘ਤੇ 25 ਨਵੰਬਰ ਸ਼ਨੀਵਾਰ ਨੂੰ ਸੁਣਵਾਈ ਹੋ ਸਕਦੀ ਹੈ। ਇਸ ਤੋਂ ਪਹਿਲਾਂ ਸੰਜੇ (MP Sanjay Singh) ਨੂੰ 10 ਨਵੰਬਰ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਉਸ ਦੀ ਹਿਰਾਸਤ 24 ਨਵੰਬਰ ਤੱਕ ਵਧਾ ਦਿੱਤੀ ਗਈ।

ਕਥਿਤ ਦਿੱਲੀ ਸ਼ਰਾਬ ਘਪਲੇ ਮਾਮਲੇ ਵਿੱਚ ਸੰਜੇ ਸਿੰਘ 52 ਦਿਨਾਂ ਤੋਂ ਹਿਰਾਸਤ ਵਿੱਚ ਹਨ। ਈਡੀ ਨੇ 4 ਅਕਤੂਬਰ ਨੂੰ ਸੰਜੇ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ।

Exit mobile version