July 2, 2024 8:32 pm
Arvind Kejriwal

Delhi liquor policy Case: ਅਦਾਲਤ ਨੇ CM ਅਰਵਿੰਦ ਕੇਜਰੀਵਾਲ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

ਚੰਡੀਗੜ੍ਹ, 29 ਜੂਨ 2024: ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਮੁੜ 14 ਦਿਨਾਂ ਦੀ ਯਾਨੀ 12 ਜੁਲਾਈ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ | ਜਿਕਰਯੋਗ ਹੈ ਕਿ ਦਿੱਲੀ ਸ਼ਰਾਬ ਨੀਤੀ ਮਾਮਲੇ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ 26 ਜੂਨ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ | ਇਥੇ ਅਦਾਲਤ ਨੇ ਉਨ੍ਹਾਂ ਨੂੰ 3 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜਿਆ ਸੀ | ਜਿਕਰਯੋਗ ਹੈ ਕਿ ਕੇਜਰੀਵਾਲ ਹਿਲਾਂ ਹੀ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਤਿਹਾੜ ਜੇਲ੍ਹ ‘ਚ ਬੰਦ ਹਨ |

ਜਿਕਰਯੋਗ ਹੈ ਕਿ ਸੀਐੱਮ ਅਰਵਿੰਦ ਕੇਜਰੀਵਾਲ (Arvind Kejriwal) ਖਿਲਾਫ਼ ਦੋ ਮਾਮਲੇ ਦਰਜ ਕੀਤੇ ਗਏ ਹਨ | ਜਿਸ ‘ਚ ਮਨੀ ਲਾਂਡਰਿੰਗ ਦਾ ਮਾਮਲਾ ਹੈ ਅਤੇ ਦੂਜਾ ਸੀਬੀਆਈ ਨੇ ਸ਼ਰਾਬ ਨੀਤੀ ‘ਚ ਕਥਿਤ ਭ੍ਰਿਸ਼ਟਾਚਾਰ ਦੇ ਸਬੰਧ ਵਿੱ’ਚ ਦਰਜ ਕੀਤਾ ਹੈ |