June 24, 2024 6:36 pm
MP Sanjay Singh

ਦਿੱਲੀ ਸ਼ਰਾਬ ਨੀਤੀ ਮਾਮਲਾ: ਦਿੱਲੀ ਹਾਈਕੋਰਟ ਵੱਲੋਂ MP ਸੰਜੇ ਸਿੰਘ ਦੀ ਗ੍ਰਿਫਤਾਰੀ ਖ਼ਿਲਾਫ਼ ਪਾਈ ਪਟੀਸ਼ਨ ਖਾਰਜ

ਚੰਡੀਗੜ੍ਹ, 20 ਅਕਤੂਬਰ 2023: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ (MP Sanjay Singh) ਨੂੰ ਦਿੱਲੀ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸਿੰਘ ਦੇ ਖ਼ਿਲਾਫ਼ ਕਥਿਤ ਸ਼ਰਾਬ ਘਪਲੇ ਦੇ ਮਾਮਲੇ ‘ਚ ਰਿਮਾਂਡ ਅਤੇ ਗ੍ਰਿਫਤਾਰੀ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਨੂੰ ਅਦਾਲਤ ਨੇ ਸ਼ੁੱਕਰਵਾਰ ਨੂੰ ਰੱਦ ਕਰ ਦਿੱਤਾ ਹੈ । ਫਿਲਹਾਲ ਹੇਠਲੀ ਅਦਾਲਤ ਦਾ ਹੁਕਮ ਉਸ ‘ਤੇ ਲਾਗੂ ਰਹੇਗਾ।

ਸੰਸਦ ਮੈਂਬਰ ਸੰਜੇ ਸਿੰਘ (MP Sanjay Singh) ਨੇ ਦਿੱਲੀ ਸ਼ਰਾਬ ਘਪਲੇ ਮਾਮਲੇ ‘ਚ ਆਪਣੀ ਗ੍ਰਿਫਤਾਰੀ ਨੂੰ ਦਿੱਲੀ ਹਾਈਕੋਰਟ ‘ਚ ਚੁਣੌਤੀ ਦਿੱਤੀ ਸੀ। ਸੰਜੇ ਸਿੰਘ ਨੇ ਹੇਠਲੀ ਅਦਾਲਤ ਵੱਲੋਂ ਦਿੱਤੇ ਰਿਮਾਂਡ ਨੂੰ ਵੀ ਚੁਣੌਤੀ ਦਿੱਤੀ ਸੀ। ਜਿਸ ‘ਤੇ ਅਦਾਲਤ ਨੇ ਸੁਣਵਾਈ ਕੀਤੀ।

ਦੂਜੇ ਪਾਸੇ ਈਡੀ ਨੇ ਦੋਸ਼ ਲਾਇਆ ਹੈ ਕਿ ਸੰਜੇ ਸਿੰਘ ਨੇ ਹੁਣ ਬੰਦ ਹੋ ਚੁੱਕੀ ਦਿੱਲੀ ਸ਼ਰਾਬ ਨੀਤੀ ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਇਸ ਦਾ ਮਕਸਦ ਕਥਿਤ ਤੌਰ ‘ਤੇ ਕੁਝ ਸ਼ਰਾਬ ਨਿਰਮਾਤਾਵਾਂ, ਥੋਕ ਵਿਕਰੇਤਾਵਾਂ ਨੂੰ ਫਾਇਦਾ ਪਹੁੰਚਾਉਣਾ ਸੀ।

ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਕੇਂਦਰੀ ਏਜੰਸੀ ਵੱਲੋਂ ਉਨ੍ਹਾਂ ਦੇ ਘਰ ਦੀ ਤਲਾਸ਼ੀ ਲੈਣ ਤੋਂ ਬਾਅਦ 4 ਅਕਤੂਬਰ ਨੂੰ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਸੀ। 5 ਅਕਤੂਬਰ ਨੂੰ ਸੰਜੇ ਸਿੰਘ ਨੂੰ 10 ਅਕਤੂਬਰ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਉਸ ਦਾ ਰਿਮਾਂਡ 13 ਅਕਤੂਬਰ ਤੱਕ ਵਧਾ ਦਿੱਤਾ ਗਿਆ ਹੈ।