July 7, 2024 11:32 am
Arvind Kejriwal

ਦਿੱਲੀ ਸ਼ਰਾਬ ਨੀਤੀ ਮਾਮਲਾ: ED ਨੇ CM ਅਰਵਿੰਦ ਕੇਜਰੀਵਾਲ ਨੂੰ ਪੰਜਵੀਂ ਵਾਰ ਭੇਜਿਆ ਸੰਮਨ

ਚੰਡੀਗੜ੍ਹ, 31 ਜਨਵਰੀ 2024: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਦੀ ਚੱਲ ਰਹੀ ਜਾਂਚ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੂੰ 2 ਫਰਵਰੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਇਕ ਵਾਰ ਫਿਰ ਸੰਮਨ ਜਾਰੀ ਕੀਤਾ ਹੈ।

ਜਿਕਰਯੋਗ ਹੈ ਕਿ ਈਡੀ ਨੇ 17 ਜਨਵਰੀ, 3 ਜਨਵਰੀ, 21 ਦਸੰਬਰ ਅਤੇ 2 ਨਵੰਬਰ ਨੂੰ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਸੰਮਨ ਭੇਜੇ ਸਨ ਪਰ ਦਿੱਲੀ ਦੇ ਮੁੱਖ ਮੰਤਰੀ ਪੇਸ਼ ਨਹੀਂ ਹੋਏ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਕੇਜਰੀਵਾਲ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਦਿੱਤੇ ਆਪਣੇ ਜਵਾਬ ਵਿੱਚ ਪੁੱਛਿਆ ਹੈ ਕਿ ਜੇਕਰ ਉਹ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੁਲਜ਼ਮ ਨਹੀਂ ਹਨ ਤਾਂ ਫਿਰ ਉਨ੍ਹਾਂ ਨੂੰ ਸੰਮਨ ਕਿਉਂ ਜਾਰੀ ਕੀਤੇ ਗਏ।

ਇਸ ਤੋਂ ਪਹਿਲਾਂ ਈਡੀ ਵੱਲੋਂ ਭੇਜੇ ਗਏ ਸੰਮਨਾਂ ਬਾਰੇ ਅਰਵਿੰਦ ਕੇਜਰੀਵਾਲ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਨੂੰ ਸਿਆਸੀ ਸਾਜ਼ਿਸ਼ ਤਹਿਤ ਸੰਮਨ ਭੇਜੇ ਜਾ ਰਹੇ ਹਨ। ਅਖੌਤੀ ਆਬਕਾਰੀ ਮਾਮਲੇ ਦੀ ਜਾਂਚ ਪਿਛਲੇ ਦੋ ਸਾਲਾਂ ਤੋਂ ਚੱਲ ਰਹੀ ਹੈ। ਇਨ੍ਹਾਂ ਦੋ ਸਾਲਾਂ ਵਿੱਚ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ।