ਦਿੱਲੀ 06 ਮਾਰਚ 2024: ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੀ ਨਿਆਂਇਕ ਹਿਰਾਸਤ 18 ਅਪ੍ਰੈਲ ਤੱਕ ਵਧਾ ਦਿੱਤੀ ਹੈ। ਇਸ ਦੌਰਾਨ ਅਦਾਲਤ ਨੇ ਈਡੀ ਤੋਂ ਕੁਝ ਸਵਾਲਾਂ ਦੇ ਜਵਾਬ ਮੰਗੇ ਹਨ। ਮਨੀਸ਼ ਸਿਸੋਦੀਆ 26 ਫਰਵਰੀ 2023 ਤੋਂ ਜੇਲ੍ਹ ਵਿੱਚ ਹਨ। ਇਸ ਮਾਮਲੇ ਬਾਰੇ ਸੀਬੀਆਈ ਅਤੇ ਈਡੀ ਦਾ ਦਾਅਵਾ ਹੈ ਕਿ ਸਿਸੋਦੀਆ ਨੇ ਸ਼ਰਾਬ ਕਾਰੋਬਾਰੀਆਂ ਨੂੰ ਫਾਇਦਾ ਪਹੁੰਚਾਉਣ ਲਈ ਆਬਕਾਰੀ ਨੀਤੀ ਵਿੱਚ ਬਦਲਾਅ ਕੀਤਾ ਸੀ। ਇਸ ਕਾਰਨ ‘ਆਪ’ ਆਗੂਆਂ ਨੇ ਕਥਿਤ ਰਿਸ਼ਵਤ ਵਜੋਂ ਮੋਟੀ ਰਕਮ ਹਾਸਲ ਕੀਤੀ।
ਇਸ ਮੌਕੇ ਦਿੱਲੀ ਦੀ ਰਾਉਸ ਐਵੇਨਿਊ ਕੋਰਟ ਵਿੱਚ ਸਿਸੋਦੀਆ ਦੀ ਪੇਸ਼ੀ ਦੌਰਾਨ ਆਮ ਆਦਮੀ ਪਾਰਟੀ ਦੇ ਦਿੱਗਜ ਆਗੂ ਅਤੇ ਸੰਸਦ ਮੈਂਬਰ ਸੰਜੇ ਸਿੰਘ ਅਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਿਸੋਦੀਆ (Manish Sisodia) ਨੂੰ ਮਿਲਣ ਪਹੁੰਚੇ। ਉਹਨਾਂ ਕਿਹਾ ਕੀ ਆਮ ਆਦਮੀ ਪਾਰਟੀ ਇਮਾਨਦਾਰ ਪਾਰਟੀ ਹੈ। ਜਿਵੇਂ ਸੰਜੇ ਸਿੰਘ ਰਿਹਾ ਹੋ ਕੇ ਆਏ ਹਨ , ਉਸ ਤਰਾਂ ਸਾਡੀ ਪਾਰਟੀ ਦੇ ਸਾਰੇ ਲੀਡਰ ਅਤੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਛੇਤੀ ਜੇਲ੍ਹ ਵਿਚੋਂ ਬਾਹਰ ਆਉਣਗੇ।
ਉਹਨਾਂ ਕਿਹਾ ਕਿ ਭਾਜਪਾ ਵੱਲੋਂ ਈਡੀ ਅਤੇ ਸੀਬੀਆਈ ਦੀ ਦੁਰਵਰਤੋਂ ਕਰਕੇ ਆਮ ਆਦਮੀ ਪਾਰਟੀ ਨੂੰ ਖਤਮ ਕਰਨ ਲਈ ਅਤੇ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਨਾ ਕਰਨ ‘ਤੇ ਇਹ ਫੈਸਲਾ ਲਿਆ ਕਿ ਸਾਡੀ ਪਾਰਟੀ ਦੇ ਆਗੂਆਂ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ ਜਾਵੇ। ਉਹਨਾਂ ਕਿਹਾ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ ਅਤੇ ਜਿਵੇਂ ਸੰਜੇ ਸਿੰਘ ਜੇਲ੍ਹ ਵਿੱਚੋਂ ਰਿਹਾ ਹੋ ਕੇ ਆਏ ਹਨ ਉਸੇ ਤਰ੍ਹਾਂ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਬਾਹਰ ਛੇਤੀ ਹੀ ਬਾਹਰ ਆਉਣਗੇ।