July 1, 2024 12:02 am
Manish Sisodia

ਦਿੱਲੀ ਸ਼ਰਾਬ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਰਾਊਸ ਐਵੇਨਿਊ ਕੋਰਟ ‘ਚ ਪੇਸ਼ੀ, ਅਦਾਲਤ ਨੇ CBI ਨੂੰ ਦਿੱਤੇ ਇਹ ਨਿਰਦੇਸ਼

ਚੰਡੀਗੜ੍ਹ, 19 ਅਕਤੂਬਰ 2023: ਦਿੱਲੀ ਸ਼ਰਾਬ ਨੀਤੀ ਮਾਮਲੇ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ਦੇ ਮੁਲਜ਼ਮ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਵੀਰਵਾਰ ਨੂੰ ਦਿੱਲੀ ਦੀ ਰਾਊਸ ਐਵੇਨਿਊ ਕੋਰਟ ‘ਚ ਪੇਸ਼ ਹੋਏ। ਇਸ ਦੌਰਾਨ ਅਦਾਲਤ ਨੂੰ ਦੱਸਿਆ ਗਿਆ ਕਿ ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।

ਅਦਾਲਤ ਨੇ ਸੀਬੀਆਈ ਨੂੰ ਤਿੰਨ ਚਾਰਜਸ਼ੀਟਾਂ ਨਾਲ ਸਬੰਧਤ ਦਸਤਾਵੇਜ਼ਾਂ ਦੀਆਂ ਕਾਪੀਆਂ ਮਾਮਲੇ ਦੇ ਮੁਲਜ਼ਮਾਂ ਨੂੰ ਦੇਣ ਦਾ ਨਿਰਦੇਸ਼ ਦਿੱਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 22 ਨਵੰਬਰ ਨੂੰ ਰਾਉਸ ਐਵੇਨਿਊ ਕੋਰਟ ਵਿੱਚ ਹੋਵੇਗੀ। ਇਸਦੇ ਨਾਲ ਹੀ ਨਾਲ ਹੀ ਸੀਬੀਆਈ ਨੂੰ ਕਿਹਾ ਕਿ ਮੁਲਜ਼ਮਾਂ ਦੇ ਵਕੀਲ ਨੂੰ ਦਸਤਾਵੇਜ਼ਾਂ ਦੀ ਜਾਂਚ ਲਈ ਹਰ ਰੋਜ਼ ਦੁਪਹਿਰ 2 ਵਜੇ ਤੋਂ ਸ਼ਾਮ 7 ਵਜੇ ਤੱਕ ਦਾ ਸਮਾਂ ਦਿੱਤਾ ਜਾਵੇ। ਅਦਾਲਤ ਨੇ ਇਸ ਸੰਬੰਧੀ ਮੁਲਜ਼ਮਾਂ ਨੂੰ ਅਰਜੀ ਦਾਖ਼ਲ ਕਰਨ ਲਈ ਕਿਹਾ ਹੈ |