Delhi Liquor Policy Case

ਦਿੱਲੀ ਸ਼ਰਾਬ ਨੀਤੀ ਮਾਮਲਾ: ਰਾਉਸ ਐਵੇਨਿਊ ਅਦਾਲਤ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ ‘ਚ ਕੀਤਾ ਵਾਧਾ

ਚੰਡੀਗੜ੍ਹ, 15 ਅਪ੍ਰੈਲ 2024: ਸੁਪਰੀਮ ਕੋਰਟ ਨੇ ਕਥਿਤ ਦਿੱਲੀ ਸ਼ਰਾਬ ਨੀਤੀ ਘਪਲੇ ਦੇ ਮਾਮਲੇ (Delhi Liquor Policy Case) ਵਿੱਚ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਤੁਰੰਤ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ । ਅਦਾਲਤ ਹੁਣ 29 ਅਪ੍ਰੈਲ ਨੂੰ ਕੇਜਰੀਵਾਲ ਮਾਮਲੇ ਦੀ ਸੁਣਵਾਈ ਕਰੇਗੀ ਇਸਦੇ ਨਾਲ ਹੀ ਹੁਣ ਰਾਉਸ ਐਵੇਨਿਊ ਅਦਾਲਤ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ 23 ਅਪ੍ਰੈਲ ਤੱਕ ਵਧਾ ਦਿੱਤੀ ਹੈ।

ਅਭਿਸ਼ੇਕ ਮਨੂ ਸਿੰਘਵੀ ਨੇ ਕੇਜਰੀਵਾਲ ਦੀ ਤਰਫੋਂ ਦਲੀਲਾਂ ਪੇਸ਼ ਕੀਤੀਆਂ ਅਤੇ ਈਡੀ ਦੀ ਤਰਫੋਂ ਸਾਲਿਸਟਰ ਜਨਰਲ ਨੇ ਦਲੀਲਾਂ ਪੇਸ਼ ਕੀਤੀਆਂ। ਸਿੰਘਵੀ ਨੇ ਕਿਹਾ ਕਿ ਗ੍ਰਿਫਤਾਰੀ ਸਿਰਫ ਇਸ ਲਈ ਕੀਤੀ ਗਈ ਹੈ ਕਿ ਕੇਜਰੀਵਾਲ ਚੋਣ ਪ੍ਰਚਾਰ ਨਹੀਂ ਕਰ ਸਕੇ। ਅਦਾਲਤ ਨੇ ਕਿਹਾ ਕੀ ਅਸੀਂ ਇਸ ਮਹੀਨੇ ਦੇ ਆਖਰੀ ਹਫ਼ਤੇ ਸੁਣਵਾਈ ਕਰਾਂਗੇ।

Scroll to Top