29 ਸਤੰਬਰ 2024: ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਦੇ ਨੰਗਲੋਈ ਇਲਾਕੇ ‘ਚ ਇਕ ਸ਼ਰਾਬ ਤਸਕਰ ਨੇ ਇਕ ਕਾਂਸਟੇਬਲ ਨੂੰ ਆਪਣੀ ਕਾਰ ਨਾਲ ਕੁਚਲ ਕੇ ਮਾਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸ਼ਰਾਬ ਤਸਕਰ ਫਰਾਰ ਹੋ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ
ਸ਼ਨੀਵਾਰ ਦੇਰ ਰਾਤ ਨੰਗਲੋਈ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਇੱਕ ਸ਼ਰਾਬ ਤਸਕਰ ਨੇ ਦਿੱਲੀ ਪੁਲਿਸ ਦੇ ਇੱਕ ਕਾਂਸਟੇਬਲ ਨੂੰ ਉਸਦੀ ਕਾਰ ਨਾਲ ਜ਼ੋਰਦਾਰ ਟੱਕਰ ਮਾਰ ਦਿੱਤੀ ਅਤੇ ਉਸਨੂੰ 10 ਮੀਟਰ ਤੱਕ ਘਸੀਟਿਆ।
ਗੰਭੀਰ ਰੂਪ ‘ਚ ਜ਼ਖਮੀ ਹੋਏ ਕਾਂਸਟੇਬਲ ਸੰਦੀਪ ਨੂੰ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਸ ਨੇ ਕਾਰ ਨੂੰ ਕਬਜ਼ੇ ‘ਚ ਲੈ ਲਿਆ ਹੈ, ਜਦਕਿ ਦੋਸ਼ੀ ਫਰਾਰ ਹੋ ਗਿਆ। ਘਟਨਾ ਦੇਰ ਰਾਤ ਵਾਪਰੀ। ਪੁਲਸ ਅਧਿਕਾਰੀ ਮੌਕੇ ‘ਤੇ ਪਹੁੰਚ ਕੇ ਜਾਂਚ ‘ਚ ਜੁਟੇ ਹੋਏ ਹਨ।