July 4, 2024 9:30 pm
Supreme Court

Delhi Mayor: ਸੁਪਰੀਮ ਕੋਰਟ ਵਲੋਂ ‘ਆਪ’ ਨੂੰ ਵੱਡੀ ਰਾਹਤ, ਕਿਹਾ-ਪਹਿਲੀ ਮੀਟਿੰਗ ‘ਚ ਕੀਤੀ ਜਾਵੇ ਮੇਅਰ ਦੀ ਚੋਣ

ਚੰਡੀਗੜ੍ਹ, 17 ਫ਼ਰਵਰੀ 2023: (Delhi Mayor) ਦਿੱਲੀ ਨਗਰ ਨਿਗਮ ‘ਚ ਮੇਅਰ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਵਿਚਕਾਰ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ‘ਤੇ ਸੁਣਵਾਈ ਕਰਦੇ ਹੋਏ ਨਿਗਮ ਦੀ ਪਹਿਲੀ ਬੈਠਕ ਲਈ 24 ਘੰਟਿਆਂ ਦੇ ਅੰਦਰ ਨੋਟਿਸ ਜਾਰੀ ਕਰਨ ਦਾ ਹੁਕਮ ਦਿੱਤਾ ਹੈ। ਹੁਕਮਾਂ ਵਿੱਚ ਅਦਾਲਤ ਨੇ ਇਹ ਵੀ ਕਿਹਾ ਕਿ ਨਗਰ ਨਿਗਮ ਦੀ ਪਹਿਲੀ ਮੀਟਿੰਗ ਵਿੱਚ ਮੇਅਰ ਦੀ ਚੋਣ ਕੀਤੀ ਜਾਵੇਗੀ। ਨਾਮਜ਼ਦ ਮੈਂਬਰਾਂ ਨੂੰ ਵੋਟ ਪਾਉਣ ਦੀ ਇਜਾਜ਼ਤ ਨਹੀਂ ਹੋਵੇਗੀ । ਇਸ ਤੋਂ ਇਲਾਵਾ ਮੇਅਰ ਦੀ ਚੋਣ ਤੋਂ ਬਾਅਦ ਉਨ੍ਹਾਂ ਦੀ ਪ੍ਰਧਾਨਗੀ ਹੇਠ ਡਿਪਟੀ ਮੇਅਰ ਅਤੇ ਸਥਾਈ ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।

ਸੁਪਰੀਮ ਕੋਰਟ ਦੇ ਇਸ ਹੁਕਮ ਨੂੰ ਆਮ ਆਦਮੀ ਪਾਰਟੀ ਆਪਣੀ ਜਿੱਤ ਦੱਸ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਲਿਖਿਆ, ਸੁਪਰੀਮ ਕੋਰਟ ਦਾ ਹੁਕਮ ਲੋਕਤੰਤਰ ਦੀ ਜਿੱਤ ਹੈ। ਸੁਪਰੀਮ ਕੋਰਟ ਦਾ ਬਹੁਤ ਬਹੁਤ ਧੰਨਵਾਦ। ਦਿੱਲੀ ਨੂੰ ਹੁਣ ਢਾਈ ਮਹੀਨਿਆਂ ਬਾਅਦ ਮੇਅਰ ਮਿਲੇਗਾ। ਇਹ ਸਾਬਤ ਹੋ ਗਿਆ ਹੈ ਕਿ ਕਿਸ ਤਰ੍ਹਾਂ ਐੱਲਜੀ ਅਤੇ ਭਾਜਪਾ ਮਿਲ ਕੇ ਦਿੱਲੀ ਵਿੱਚ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਆਦੇਸ਼ ਪਾਸ ਕਰ ਰਹੇ ਹਨ।