29 ਅਗਸਤ 2025: ਇਨ੍ਹੀਂ ਦਿਨੀਂ ਦੇਸ਼ ਦੇ ਕਈ ਰਾਜਾਂ ਵਿੱਚ ਮੀਂਹ (rain) ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਭਾਰੀ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮਾਨਸੂਨ ਦਾ ਕਹਿਰ ਜਾਰੀ ਹੈ। ਦੇਸ਼ ਦੇ ਕਈ ਸ਼ਹਿਰਾਂ ਵਿੱਚ ਹੜ੍ਹਾਂ ਨੇ ਤਬਾਹੀ ਮਚਾ ਦਿੱਤੀ ਹੈ। ਇਸ ਦੌਰਾਨ ਅੱਜ ਸਵੇਰੇ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਮੀਂਹ ਪਿਆ। ਜਿਸ ਕਾਰਨ ਲੋਕਾਂ ਨੂੰ ਨਮੀ ਵਾਲੀ ਗਰਮੀ ਤੋਂ ਰਾਹਤ ਮਿਲੀ। ਸਵੇਰ ਤੋਂ ਹੀ ਅਸਮਾਨ ਬੱਦਲਵਾਈ ਵਾਲਾ ਸੀ।
ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ (temprature) 35.4 ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 1.3 ਡਿਗਰੀ ਸੈਲਸੀਅਸ ਵੱਧ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਸੀ, ਜੋ ਕਿ ਆਮ ਨਾਲੋਂ 1.4 ਡਿਗਰੀ ਸੈਲਸੀਅਸ ਘੱਟ ਹੈ। ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਬੱਦਲਵਾਈ ਅਤੇ ਦੁਪਹਿਰ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਸੀ। ਆਈਐਮਡੀ ਦੇ ਅਨੁਸਾਰ, 30 ਅਗਸਤ ਯਾਨੀ ਸ਼ਨੀਵਾਰ ਨੂੰ ਗਰਜ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Read More: ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਮਿਲੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ