Atishi

Delhi News: ਭੁੱਖ ਹੜਤਾਲ ‘ਤੇ ਬੈਠੀ ‘ਆਪ’ ਮੰਤਰੀ ਆਤਿਸ਼ੀ ਦੀ ਸਿਹਤ ਵਿਗੜੀ, ਹਸਪਤਾਲ ‘ਚ ਦਾਖਲ

ਚੰਡੀਗੜ੍ਹ, 25 ਜੂਨ 2024: ਦਿੱਲੀ ‘ਚ ਪਾਣੀ ਦੇ ਸੰਕਟ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠੀ ‘ਆਪ’ ਸਰਕਾਰ ਦੀ ਮੰਤਰੀ ਆਤਿਸ਼ੀ (Atishi) ਦੀ ਰਾਤ ਸਿਹਤ ਵਿਗੜ ਗਈ | ਜਿਸ ਤੋਂ ਬਾਅਦ ਉਨ੍ਹਾਂ ਨੂੰ ਲੋਕ ਨਾਇਕ ਜੈਪ੍ਰਕਾਸ਼ ਨਰਾਇਣ ਹਸਪਤਾਲ ‘ਚ ਦਾਖਲ ਕਰਵਾਇਆ ਗਿਆ |‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਫਿਲਹਾਲ ਆਤਿਸ਼ੀ ਨੇ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ, ਪਰ ਪਾਣੀ ਦੀ ਮੰਗ ਨੂੰ ਲੈ ਕੇ ਆਵਾਜ਼ ਬੁਲੰਦ ਕਰਦੇ ਰਹਿਣਗੇ |

ਉਨ੍ਹਾਂ (Atishi) ਨੂੰ ਆਈਸੀਯੂ ‘ਚ ਰੱਖਿਆ ਗਿਆ ਅਤੇ ਕੁਝ ਮੈਡੀਕਲ ਟੈਸਟ ਕੀਤੇ ਗਏ ਹਨ | ਫਿਲਹਾਲ ਉਨ੍ਹਾਂ ਨੂੰ ਆਈ.ਵੀ ਤਰਲ ਪਦਾਰਥਾਂਹੀ ਦਿੱਤੇ ਜਾ ਰਹੇ ਹਨ | ਉਨ੍ਹਾਂ ਨੂੰ ਡਾਕਟਰਾਂ ਦੀ ਦੇਖ-ਰੇਖ ‘ਚ ਰੱਖਿਆ ਗਿਆ ਹੈ | ਸੰਜੇ ਸਿੰਘ ਨੇ ਕਿਹਾ ਕਿ ਮੌਸਮ ਬਦਲਣ ਨਾਲ ਪਾਣੀ ਦੀ ਮਾਤਰਾ ‘ਚ ਵਾਧਾ ਹੋਇਆ ਹੈ ਅਤੇ ਸਥਿਤੀ ‘ਚ ਸੁਧਾਰ ਹੋਇਆ ਹੈ |

Scroll to Top