Delhi News: AQI 500 ਤੋਂ ਉੱਪਰ ਦਰਜ ਕੀਤਾ ਗਿਆ, 11ਵੀਂ-12ਵੀਂ ਦੀਆਂ ਕਲਾਸਾਂ ਲੱਗਣਗੀਆਂ ਆਨਲਾਈਨ

19 ਨਵੰਬਰ 2024: ਦਿੱਲੀ ( delhi) ‘ਚ ਪ੍ਰਦੂਸ਼ਣ (pollution) ਦਾ ਪੱਧਰ ਬਹੁਤ ਖਤਰਨਾਕ ਪੱਧਰ ‘ਤੇ ਬਣਿਆ ਹੋਇਆ ਹੈ। ਮੰਗਲਵਾਰ ਸਵੇਰੇ ਦਿੱਲੀ ਦੇ ਕਈ ਇਲਾਕਿਆਂ ਵਿੱਚ AQI 500 ਤੋਂ ਉੱਪਰ ਦਰਜ ਕੀਤਾ ਗਿਆ। ਦਿੱਲੀ ਦੀ ਔਸਤ AQI 494 ਦਰਜ ਕੀਤੀ ਗਈ, ਜੋ ਇਸ ਸੀਜ਼ਨ ਵਿੱਚ ਸਭ ਤੋਂ ਵੱਧ ਹੈ।

ਦਿੱਲੀ-ਐਨਸੀਆਰ ਵਿੱਚ 10ਵੀਂ ਜਮਾਤ ਤੱਕ ਦੇ ਸਕੂਲਾਂ(schools)  ਨੂੰ ਪਹਿਲਾਂ ਹੀ ਆਨਲਾਈਨ ਕਰ ਦਿੱਤਾ ਗਿਆ ਸੀ। ਸੋਮਵਾਰ ਨੂੰ ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ 11ਵੀਂ-12ਵੀਂ ਦੀਆਂ ਕਲਾਸਾਂ ਆਨਲਾਈਨ ਚਲਾਉਣ ਦੇ ਹੁਕਮ ਦਿੱਤੇ ਗਏ ਸਨ। ਇਸ ਦੇ ਨਾਲ ਹੀ, ਡੀਯੂ ਅਤੇ ਜੇਐਨਯੂ ਦੇ ਕਾਲਜਾਂ ਵਿੱਚ ਕਲਾਸਾਂ 4 ਦਿਨਾਂ ਲਈ ਵਰਚੁਅਲ ਮੋਡ ‘ਤੇ ਚੱਲਣਗੀਆਂ।

ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ, ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (CAQM) ਨੇ 18 ਨਵੰਬਰ ਤੋਂ ਦਿੱਲੀ-ਐਨਸੀਆਰ ਵਿੱਚ ਸੋਧੇ ਹੋਏ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ (GRAP) ਦੇ ਚੌਥੇ ਪੜਾਅ ਨੂੰ ਲਾਗੂ ਕੀਤਾ ਹੈ। ਨਾਲ ਹੀ, ਬੱਚਿਆਂ, ਬਜ਼ੁਰਗਾਂ, ਸਾਹ ਅਤੇ ਦਿਲ ਦੇ ਮਰੀਜ਼ਾਂ ਅਤੇ ਪੁਰਾਣੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਘਰ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ ਗਈ ਹੈ।

Scroll to Top