Site icon TheUnmute.com

Delhi News: ਅਰਵਿੰਦ ਕੇਜਰੀਵਾਲ ਦਾ ਦਾਅਵਾ, CM ਆਤਿਸ਼ੀ ਨੂੰ ਫਰਜ਼ੀ ਕੇਸ ‘ਚ ਗ੍ਰਿਫਤਾਰ ਕਰਨ ਦੀ ਸ਼ਾਜਿਸ਼

Arvind Kejriwal

ਚੰਡੀਗੜ੍ਹ, 25 ਦਸੰਬਰ 2024: ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਪ੍ਰੈੱਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਹੈ ਕਿ ‘ਮੈਨੂੰ ਆਪਣੇ ਸੂਤਰਾਂ ਤੋਂ ਕੁਝ ਦਿਨ ਪਹਿਲਾਂ ਪਤਾ ਲੱਗਾ ਹੈ ਕਿ ਈਡੀ, ਆਈਟੀ ਅਤੇ ਸੀਬੀਆਈ ਦੀ ਬੈਠਕ ਹੋਈ ਹੈ, ਉਸ ਬੈਠਕ ‘ਚ ਉਪਰੋਂ ਹੁਕਮ ਆਏ ਹਨ ਕਿ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੂੰ ਫਰਜ਼ੀ ਕੇਸ ਦਰਜ ਕਰਕੇ ਗ੍ਰਿਫਤਾਰ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਮੈਂ ਪੂਰੀ ਜ਼ਿੰਮੇਵਾਰੀ ਨਾਲ ਇਹ ਗੰਭੀਰ ਦੋਸ਼ ਲਗਾ ਰਿਹਾ ਹਾਂ ਕਿ ਦਿੱਲੀ ਦੇ ਮੁੱਖ ਮੰਤਰੀ ਨੂੰ ਗ੍ਰਿਫਤਾਰ ਕਰਨ ਲਈ ਇਨ੍ਹਾਂ ਏਜੰਸੀਆਂ ਨੂੰ ਉਪਰੋਂ ਕਿਹਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਹੈ ਕਿ ਗ੍ਰਿਫ਼ਤਾਰੀ ਤੋਂ ਪਹਿਲਾਂ ‘ਆਪ’ ਦੇ ਸਾਰੇ ਵੱਡੇ ਆਗੂਆਂ ‘ਤੇ ਛਾਪੇਮਾਰੀ ਕੀਤੀ ਜਾਵੇਗੀ।

ਇਸਤੋਂ ਪਹਿਲਾਂ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਲਿਖਿਆ ਉਨ੍ਹਾਂ ਨੇ ਅਗਲੇ ਕੁਝ ਦਿਨਾਂ ‘ਚ ਝੂਠਾ ਕੇਸ ਬਣਾ ਕੇ ਆਤਿਸ਼ੀ ਨੂੰ ਗ੍ਰਿਫਤਾਰ ਕਰਨ ਦੀ ਯੋਜਨਾ ਬਣਾਈ ਹੈ। ਇਸ ਤੋਂ ਪਹਿਲਾਂ ‘ਆਪ’ ਦੇ ਸੀਨੀਅਰ ਆਗੂਆਂ ‘ਤੇ ਛਾਪੇਮਾਰੀ ਕੀਤੀ ਜਾਵੇਗੀ।

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ‘ਦਿੱਲੀ ‘ਚ ਔਰਤਾਂ ਦੀ ਮੁਫ਼ਤ ਬੱਸ ਯਾਤਰਾ ਨੂੰ ਰੋਕਣ ਲਈ ਮੇਰੇ ਖਿਲਾਫ਼ ਫਰਜ਼ੀ ਕੇਸ ਦਰਜ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਦਿੱਲੀ ਸਰਕਾਰ ਦੇ ਦੋ ਵਿਭਾਗਾਂ ਨੇ ਮਹਿਲਾ ਸਨਮਾਨ ਯੋਜਨਾ ਅਤੇ ਸੰਜੀਵਨੀ ਯੋਜਨਾ ‘ਤੇ ਸਵਾਲ ਖੜ੍ਹੇ ਕੀਤੇ ਹਨ।

ਦਿੱਲੀ ਸਰਕਾਰ ਦੇ ਮਹਿਲਾ ਤੇ ਬਾਲ ਕਲਿਆਣ ਵਿਭਾਗ ਅਤੇ ਸਿਹਤ ਵਿਭਾਗ ਦਾ ਕਹਿਣਾ ਹੈ ਕਿ ਇਹ ਸਕੀਮਾਂ ਉਨ੍ਹਾਂ ਕੋਲ ਨੋਟੀਫਾਈ ਨਹੀਂ ਹਨ। ਉਨ੍ਹਾਂ ਨੇ ਇਸ਼ਤਿਹਾਰ ਜਾਰੀ ਕਰਕੇ ਕਿਹਾ ਕਿ ਅਜਿਹੀ ਕੋਈ ਯੋਜਨਾ ਨਹੀਂ ਹੈ। ਰਜਿਸਟ੍ਰੇਸ਼ਨ ਕਰਵਾ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਇਸ਼ਤਿਹਾਰ ਜਾਰੀ ਕਰਕੇ ਲੋਕਾਂ ਨੂੰ ਆਪਣੀ ਜਾਣਕਾਰੀ ਸਾਂਝੀ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਸ ਨੂੰ ਲੈ ਕੇ ਭਾਜਪਾ ‘ਤੇ ਹਮਲਾ ਬੋਲਿਆ ਹੈ।

Read More: Waqf Amendment Bill: ਵਕਫ਼ ਸੋਧ ਬਿੱਲ ‘ਤੇ ਸੂਬਿਆਂ ਤੋਂ ਸੂਝਾਅ ਲਵੇਗੀ ਸੰਯੁਕਤ ਸੰਸਦੀ ਕਮੇਟੀ

Exit mobile version