18 ਜਨਵਰੀ 2025: ਆਮ ਆਦਮੀ (Aam Aadmi Party national convener and former Chief Minister Arvind Kejriwal) ਪਾਰਟੀ ਦੇ ਕੌਮੀ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ (18 ਜਨਵਰੀ, 2025) ਨੂੰ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਦਿੱਲੀ (delhi) ਵਿੱਚ ਬਿਜਲੀ ਅਤੇ ਪਾਣੀ ਮੁਫ਼ਤ ਕੀਤਾ ਹੈ। ਅਫ਼ਸੋਸ ਦੀ ਗੱਲ ਹੈ ਕਿ ਕਿਰਾਏਦਾਰਾਂ ਨੂੰ ਇਹ ਲਾਭ ਨਹੀਂ ਮਿਲਦਾ। ਇਸ ਦੇ ਕਈ ਕਾਰਨ ਹੋ ਸਕਦੇ ਹਨ। ਮੇਰਾ ਮੰਨਣਾ ਹੈ ਕਿ ਕਿਰਾਏਦਾਰਾਂ ਨੂੰ ਵੀ ਇਸਦਾ ਲਾਭ ਮਿਲਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਅਸੀਂ ਅਜਿਹੀ ਯੋਜਨਾ ਲੈ ਕੇ ਆਵਾਂਗੇ ਤਾਂ ਜੋ ਕਿਰਾਏਦਾਰਾਂ ਨੂੰ ਵੀ ਮੁਫਤ ਬਿਜਲੀ ਅਤੇ(electricity and water) ਪਾਣੀ ਦਾ ਲਾਭ ਮਿਲ ਸਕੇ।
Read More: ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਇਹ ਰੂਟ ਪੰਜ ਦਿਨ ਰਹਿਣਗੇ ਬੰਦ