Arvind Kejriwal

Delhi News: CM ਅਰਵਿੰਦ ਕੇਜਰੀਵਾਲ ਨੂੰ ਰਾਉਸ ਐਵੇਨਿਊ ਕੋਰਟ ਤੋਂ ਮਿਲੀ ਜ਼ਮਾਨਤ

ਚੰਡੀਗੜ੍ਹ, 20 ਜੂਨ 2024: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਉਸ ਐਵੇਨਿਊ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕੇਜਰੀਵਾਲ (Arvind Kejriwal) ਨੂੰ ਰਾਉਸ ਐਵੇਨਿਊ ਕੋਰਟ ਤੋਂ ਮਨੀ ਲਾਂਡਰਿੰਗ ਮਾਮਲੇ ‘ਚ ਜ਼ਮਾਨਤ ਮਿਲ ਗਈ ਸੀ। ਅਦਾਲਤ ਨੇ 1 ਲੱਖ ਰੁਪਏ ਦੇ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਹੈ |

ਦੂਜੇ ਪਾਸੇ ਈਡੀ ਨੇ ਅਦਾਲਤ ਨੂੰ ਬੇਨਤੀ ਕੀਤੀ ਕਿ ਕੇਜਰੀਵਾਲ ਨੂੰ ਜ਼ਮਾਨਤ ਬਾਂਡ ‘ਤੇ ਦਸਤਖਤ ਕਰਨ ਲਈ 48 ਘੰਟੇ ਦਾ ਸਮਾਂ ਦਿੱਤਾ ਜਾਵੇ ਤਾਂ ਜੋ ਇਸ ਹੁਕਮ ਨੂੰ ਹਾਈ ਕੋਰਟ ‘ਚ ਚੁਣੌਤੀ ਦਿੱਤੀ ਜਾ ਸਕੇ। ਇਸ ‘ਤੇ ਜੱਜ ਦਾ ਕਹਿਣਾ ਹੈ ਕਿ ਹੁਕਮ ‘ਤੇ ਕੋਈ ਰੋਕ ਨਹੀਂ ਲੱਗੇਗੀ। ਜ਼ਮਾਨਤ ਬਾਂਡ ਭਲਕੇ ਡਿਊਟੀ ਜੱਜ ਅੱਗੇ ਪੇਸ਼ ਕੀਤਾ ਜਾਵੇਗਾ।

Scroll to Top