ਚੰਡੀਗੜ੍ਹ, 26 ਜੂਨ 2024: ਕਥਿਤ ਆਬਕਾਰੀ ਨੀਤੀ ਘਪਲੇ ਮਾਮਲੇ ‘ਚ ਅੱਜ ਸੀਐੱਮ ਅਰਵਿੰਦ ਕੇਜਰੀਵਾਲ (CM Arvind Kejriwal) ਨੂੰ ਰਾਉਸ ਐਵੇਨਿਊ ਅਦਾਲਤ ‘ਚ ਪੇਸ਼ ਕੀਤਾ | ਇਸ ਦੌਰਾਨ ਕੇਜਰੀਵਾਲ ਦਾ ਸ਼ੂਗਰ ਲੈਵਲ ਡਿੱਗਣ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ | ਜਿਸ ਤੋਂ ਬਾਅਦ ਕੇਜਰੀਵਾਲ ਨੂੰ ਚਾਹ ਅਤੇ ਬਿਸਕੁਟ ਖੁਆਉਣ ਲਈ ਅਦਾਲਤ ਦੇ ਕਮਰੇ ਤੋਂ ਬਾਹਰ ਲਿਆਂਦਾ ਗਿਆ |
ਦਰਅਸਲ, ਅੱਜ ਸੀਬੀਆਈ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਉਸ ਐਵੇਨਿਊ ਅਦਾਲਤ ‘ਚ ਪੇਸ਼ ਕੀਤਾ। ਇੱਥੋਂ ਅਦਾਲਤ ਦੀ ਇਜਾਜ਼ਤ ਤੋਂ ਬਾਅਦ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਸੀ । ਸੀਬੀਆਈ ਨੇ ਅਦਾਲਤ ਦੀ ਕਾਰਵਾਈ ਦੌਰਾਨ ਕੇਜਰੀਵਾਲ ਦੀ ਪੰਜ ਦਿਨ ਦੀ ਹਿਰਾਸਤ ਦੀ ਮੰਗ ਕੀਤੀ ਹੈ |
ਦੱਸਿਆ ਜਾ ਹੈ ਕੀ ਅਰਵਿੰਦ ਕੇਜਰੀਵਾਲ (CM Arvind Kejriwal) ਨੇ ਰਾਉਸ ਐਵੇਨਿਊ ਕੋਰਟ ਦੇ ਜ਼ਮਾਨਤ ਹੁਕਮਾਂ ’ਤੇ ਰੋਕ ਲਾਉਣ ਦੇ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਤੋਂ ਵਾਪਸ ਲੈ ਲਈ ਹੈ । ਦੂਜੇ ਪਾਸੇ ਕੇਜਰੀਵਾਲ ਦੇ ਵਕੀਲ ਨੇ ਸੀਬੀਆਈ ਦੀ ਗ੍ਰਿਫਤਾਰੀ ਦਾ ਵਿਰੋਧ ਕੀਤਾ ਹੈ |