TheUnmute.com

Delhi News: CM ਆਤਿਸ਼ੀ ਦਾ ਦਾਅਵਾ, ਨਵੀਂ ਦਿੱਲੀ ਸੀਟ ‘ਤੇ ਵੋਟਰ ਸੂਚੀ ‘ਚ ਹੋ ਰਿਹੈ ਘਪਲਾ

ਚੰਡੀਗੜ੍ਹ, 6 ਜਨਵਰੀ 2025: ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ (CM Atishi) ਨੇ ਅੱਜ ਵੋਟਰ ਸੂਚੀ ‘ਚ ਨਾਮ ਜੋੜਨ ਅਤੇ ਕੱਟਣ ਨੂੰ ਲੈ ਕੇ ਚੋਣ ਕਮਿਸ਼ਨ ਨੂੰ ਚਿੱਠੀ ਲਿਖੀ ਹੈ। ਆਤਿਸ਼ੀ ਨੇ ਨਵੀਂ ਦਿੱਲੀ ਵਿਧਾਨ ਸਭਾ ਸੀਟ ‘ਤੇ ਕਥਿਤ ਬੇਨਿਯਮੀਆਂ ‘ਤੇ ਚਿੰਤਾ ਜ਼ਾਹਰ ਕੀਤੀ। ਇਸ ਤੋਂ ਪਹਿਲਾਂ ਇਕ ਪ੍ਰੈੱਸ ਕਾਨਫਰੰਸ ‘ਚ ਉਨ੍ਹਾਂ ਨੇ ਚੋਣਾਂ ‘ਚ ਵੱਡਾ ਘਪਲਾ ਹੋਣ ਦਾ ਦਾਅਵਾ ਕੀਤਾ ਸੀ।

ਆਤਿਸ਼ੀ ਦਾ ਕਹਿਣਾ ਹੈ ਕਿ ਵੋਟਰ ਸੂਚੀ ‘ਚ ਘਪਲਾ ਹੋ ਰਿਹਾ ਹੈ। ਨਵੀਂ ਦਿੱਲੀ ਵਿਧਾਨ ਸਭਾ ਸੀਟ ‘ਤੇ ਵੱਡੀ ਖੇਡ ਚੱਲ ਰਹੀ ਹੈ ਅਤੇ ਗਲਤ ਤਰੀਕੇ ਨਾਲ ਵੋਟਾਂ ਕੱਟਣ ਦੀ ਸਾਜਿਸ਼ ਹੈ। ਇਸ ਪ੍ਰੈੱਸ ਕਾਨਫਰੰਸ ‘ਚ ਆਤਿਸ਼ੀ ਦੇ ਨਾਲ ‘ਆਪ’ ਸੰਸਦ ਸੰਜੇ ਸਿੰਘ ਅਤੇ ਰਾਘਵ ਚੱਢਾ ਵੀ ਮੌਜੂਦ ਸਨ।

ਸੀਐਮ ਆਤਿਸ਼ੀ (CM Atishi) ਨੇ ਚੋਣ ਕਮਿਸ਼ਨ ਦੀ ਨਾਕਾਮੀ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਇੰਨੀਆਂ ਗੰਭੀਰ ਬੇਨਿਯਮੀਆਂ ਦੇ ਬਾਵਜੂਦ ਕਮਿਸ਼ਨ ਨੇ ਹੁਣ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਘਪਲੇ ਦੀ ਪੂਰੀ ਜਾਣਕਾਰੀ ਮੁੱਖ ਚੋਣ ਕਮਿਸ਼ਨਰ ਨੂੰ ਦੇ ਦਿੱਤੀ ਹੈ ਅਤੇ ਉਨ੍ਹਾਂ ਨਾਲ ਮੁਲਾਕਾਤ ਲਈ ਕਿਹਾ ਹੈ। ਇਸ ਦੇ ਨਾਲ ਹੀ ‘ਆਪ’ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀ ਚੋਣ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਸੀ।

ਆਮ ਆਦਮੀ ਪਾਰਟੀ ਨੇ ਇਸ ਮਾਮਲੇ ਦੀ ਛੇਤੀ ਤੋਂ ਛੇਤੀ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਕਿਹਾ ਹੈ ਕਿ ਜੇਕਰ ਇਹ ਸਾਜ਼ਿਸ਼ ਇਸੇ ਤਰ੍ਹਾਂ ਜਾਰੀ ਰਹੀ ਤਾਂ ਲੋਕਤੰਤਰ ਅਤੇ ਸੰਵਿਧਾਨ ਨੂੰ ਗੰਭੀਰ ਖ਼ਤਰਾ ਪੈਦਾ ਹੋ ਜਾਵੇਗਾ।

Read More: Chhattisgarh News: ਛੱਤੀਸਗੜ੍ਹ ਦੇ ਬੀਜਾਪੁਰ ‘ਚ ਵੱਡਾ ਨਕਸਲੀ ਹ.ਮ.ਲਾ, 9 ਜਵਾਨ ਸ਼ਹੀਦ

Exit mobile version