Site icon TheUnmute.com

Delhi News: ਅਦਾਲਤ ਨੇ ਬਾਲੀਵੁੱਡ ਅਦਾਕਾਰ ਧਰਮਿੰਦਰ ਸਣੇ ਦੋ ਹੋਰਾਂ ਨੂੰ ਸੰਮਨ ਕੀਤਾ ਜਾਰੀ

dharmendra

10 ਦਸੰਬਰ 2024: ਦਿੱਲੀ(DELHI) ਦੀ ਇੱਕ ਅਦਾਲਤ (court) ਨੇ ਗਰਮ ਧਰਮ ਢਾਬਾ (Garam Dharam Dhaba) ਨਾਲ ਜੁੜੇ ਧੋਖਾਧੜੀ ਮਾਮਲੇ ਵਿੱਚ ਬਾਲੀਵੁੱਡ ਅਦਾਕਾਰ (Bollywood actor Dharmendra) ਧਰਮਿੰਦਰ ਅਤੇ ਦੋ ਹੋਰਾਂ ਨੂੰ ਸੰਮਨ (summons) ਜਾਰੀ ਕੀਤਾ ਹੈ। ਦੱਸ ਦੇਈਏ ਕਿ ਦਿੱਲੀ ਦੇ ਇਕ ਕਾਰੋਬਾਰੀ ਦੀ ਸ਼ਿਕਾਇਤ ‘ਤੇਇਹ ਸੰਮਨ ਜਾਰੀ ਕੀਤਾ ਗਿਆ ਹੈ। ਇਸ ਕਾਰੋਬਾਰੀ ਦਾ ਦੋਸ਼ ਹੈ ਕਿ ਉਸ ਨੂੰ ਗਰਮ ਧਰਮ ਢਾਬੇ ਦੀ ਫਰੈਂਚਾਇਜ਼ੀ ਵਿੱਚ ਨਿਵੇਸ਼ ਕਰਨ ਦਾ ਲਾਲਚ ਦਿੱਤਾ ਗਿਆ ਸੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਅਪ੍ਰੈਲ 2018 ‘ਚ ਦੋ ਹੋਰ ਦੋਸ਼ੀਆਂ ਨੇ ਉੱਤਰ ਪ੍ਰਦੇਸ਼ ਦੇ NH24 ਅਤੇ NH9 ‘ਤੇ ਧਰਮਿੰਦਰ ਦੀ ਤਰਫੋਂ ਢਾਬਾ ਖੋਲ੍ਹਣ ਦੀ ਪੇਸ਼ਕਸ਼ ਕੀਤੀ ਸੀ। ਸ਼ਿਕਾਇਤਕਰਤਾ ਨੇ ਸਤੰਬਰ 2018 ਵਿੱਚ ਮੁਲਜ਼ਮ ਨੂੰ ਕਰੀਬ 18 ਲੱਖ ਰੁਪਏ ਦਾ ਚੈੱਕ ਦਿੱਤਾ ਸੀ। ਮੁਲਜ਼ਮਾਂ ਨੇ ਉਸ ਨੂੰ ਨਕਦੀ ਦਿੱਤੀ ਅਤੇ ਉਸ ਤੋਂ ਬਾਅਦ ਸ਼ਿਕਾਇਤਕਰਤਾ ਨੂੰ ਮਿਲਣਾ ਬੰਦ ਕਰ ਦਿੱਤਾ ਅਤੇ ਉਸ ਦੀਆਂ ਕਾਲਾਂ ਦਾ ਜਵਾਬ ਦੇਣਾ ਬੰਦ ਕਰ ਦਿੱਤਾ।

ਇਸ ਤੋਂ ਬਾਅਦ ਮੁਲਜ਼ਮ ਨੇ ਸ਼ਿਕਾਇਤ ਦਰਜ ਕਰਵਾਈ। ਮਾਮਲੇ ਦੀ ਸੁਣਵਾਈ 20 ਫਰਵਰੀ 2025 ਨੂੰ ਹੋਵੇਗੀ।

READ MORE: Delhi News: ਦਿੱਲੀ ਵਿਧਾਨ ਸਭਾ ਦੇ ਸਪੀਕਰ ਨੇ ਰਾਜਨੀਤੀ ਤੋਂ ਲਿਆ ਸੰਨਿਆਸ

Exit mobile version