Site icon TheUnmute.com

Delhi News: CM ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਦਿੱਲੀ ਹਾਈਕੋਰਟ ਵੱਲੋਂ CBI ਨੂੰ ਨੋਟਿਸ

CM Arvind

ਚੰਡੀਗੜ੍ਹ, 05 ਜੁਲਾਈ 2024: ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਜ਼ਮਾਨਤ ਪਟੀਸ਼ਨ ‘ਤੇ ਦਿੱਲੀ ਹਾਈਕੋਰਟ ‘ਚ ਸੁਣਵਾਈ ਹੋਈ। ਹਾਈਕੋਰਟ ਨੇ ਕਥਿਤ ਸ਼ਰਾਬ ਨੀਤੀ ਘਪਲੇ ਨਾਲ ਸੰਬੰਧਿਤ ਭ੍ਰਿਸ਼ਟਾਚਾਰ ਮਾਮਲੇ ‘ਚ ਸੀਬੀਆਈ ਤੋਂ 7 ਦਿਨਾਂ ‘ਚ ਜਵਾਬ ਮੰਗਿਆ ਹੈ।

ਜਿਕਰਯੋਗ ਹੈ ਕਿ ਸੀਐੱਮ ਅਰਵਿੰਦ ਕੇਜਰੀਵਾਲ (Arvind Kejriwal) ਨੇ ਸੀਬੀਆਈ ਮਾਮਲੇ ‘ਚ ਆਪਣੀ ਗ੍ਰਿਫ਼ਤਾਰੀ ਤੇ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਣ ਦੇ ਫੈਸਲੇ ਨੂੰ ਦਿੱਲੀ ਹਾਈ ਕੋਰਟ ‘ਚ ਚੁਣੌਤੀ ਵੀ ਦਿੱਤੀ ਗਈ ਸੀ। ਹੁਣ ਇਸ ਮਾਮਲੇ ਦੀ ਸੁਣਵਾਈ 17 ਜੁਲਾਈ ਨੂੰ ਹੋਵੇਗੀ | ਕੇਜਰੀਵਾਲ ਪਹਿਲਾਂ ਹੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਤਿਹਾੜ ਜੇਲ੍ਹ ‘ਚ ਬੰਦ ਹਨ। ਕੇਜਰੀਵਾਲ ਨੂੰ ਸੀਬੀਆਈ ਨੇ 26 ਜੂਨ ਨੂੰ ਗ੍ਰਿਫਤਾਰ ਕਰ ਲਿਆ ਸੀ, ਫਿਲਹਾਲ 12 ਜੁਲਾਈ ਤੱਕ ਨਿਆਂਇਕ ਹਿਰਾਸਤ ‘ਚ ਹਨ |

Exit mobile version