ਚੰਡੀਗੜ੍ਹ, 28 ਦਸੰਬਰ 2024: ਦਿੱਲੀ ਸਰਕਾਰ ਦੀ ਮਹਿਲਾ ਸਨਮਾਨ ਯੋਜਨਾ (Mahila Samman Yojana) ‘ਤੇ ਵਿਵਾਦ ਵਧਦਾ ਨਜ਼ਰ ਆ ਰਿਹਾ ਹੈ | ਦਿੱਲੀ ਦੇ ਲੈਫਟੀਨੈਂਟ ਗਵਰਨਰ ਸਕੱਤਰੇਤ ਨੇ ਮਹਿਲਾ ਸਨਮਾਨ ਯੋਜਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਮਿਲੀ ਜਾਣਕਾਰੀ ਮੁਤਾਬਕ LG ਸਕੱਤਰੇਤ ਨੇ ਦਿੱਲੀ ਦੇ ਮੁੱਖ ਸਕੱਤਰ ਨੂੰ ਹੁਕਮ ਦਿੱਤੇ ਹਨ ਅਤੇ ਡਿਵੀਜ਼ਨਲ ਕਮਿਸ਼ਨਰ ਨੂੰ ਜਾਂਚ ਕਰਨ ਲਈ ਕਿਹਾ ਹੈ। ਸਕੱਤਰੇਤ ਨੇ ਪੁਲਿਸ ਕਮਿਸ਼ਨਰ ਨੂੰ ਕਿਹਾ ਹੈ ਕਿ ਲਾਭ ਦੇਣ ਦੀ ਆੜ ‘ਚ ਡੇਟਾ ਦੀ ਗੁਪਤਤਾ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇ।
ਕਾਂਗਰਸ ਆਗੂ ਸੰਦੀਪ ਦੀਕਸ਼ਿਤ ਨੇ ਲੈਫਟੀਨੈਂਟ ਗਵਰਨਰ ਵਿਨੈ ਕੁਮਾਰ ਸਕਸੈਨਾ ਨਾਲ ਮੁਲਾਕਾਤ ਕੀਤੀ ਸੀ ਅਤੇ ਦਿੱਲੀ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਦੇ ਤਹਿਤ ਜਾਰੀ ਰਜਿਸਟ੍ਰੇਸ਼ਨ ਦੀ ਜਾਂਚ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਦਿੱਲੀ ਦੇ LG ਵਿਨੈ ਕੁਮਾਰ ਸਕਸੈਨਾ ਨੇ ਮੁੱਖ ਸਕੱਤਰ ਨੂੰ ਮਹਿਲਾ ਸਨਮਾਨ ਯੋਜਨਾ ਦੀ ਜਾਂਚ ਦੇ ਆਦੇਸ਼ ਦਿੱਤੇ ਹਨ।
ਦਰਅਸਲ ਅਰਵਿੰਦ ਕੇਜਰੀਵਾਲ ਨੇ ਮਹਿਲਾਵਾਂ ਲਈ ਮਹਿਲਾ ਸਨਮਾਨ ਯੋਜਨਾ (Mahila Samman Yojana) ਦਾ ਐਲਾਨ ਕੀਤਾ ਸੀ। ਇਸ ਸਕੀਮ ਤਹਿਤ ਦਿੱਲੀ ਸਰਕਾਰ ਯੋਗ ਮਹਿਲਾਵਾਂ ਦੇ ਖਾਤਿਆਂ ‘ਚ ਹਰ ਮਹੀਨੇ ਇੱਕ ਹਜ਼ਾਰ ਰੁਪਏ ਭੇਜਣ ਦੀ ਗੱਲ ਆਖੀ । ਇਸ ਦੇ ਨਾਲ ਹੀ ਕੇਜਰੀਵਾਲ ਨੇ ਚੋਣਾਂ ਤੋਂ ਬਾਅਦ ਔਰਤਾਂ ਨੂੰ 1000 ਰੁਪਏ ਦੀ ਬਜਾਏ 2100 ਰੁਪਏ ਦੇਣ ਦੀ ਗੱਲ ਵੀ ਕਹੀ।
ਅਰਵਿੰਦ ਕੇਜਰੀਵਾਲ ਦਾ ਦਾਅਵਾ ਹੈ ਕਿ ਜੇਕਰ ‘ਆਪ’ ਦੀ ਸਰਕਾਰ ਦੁਬਾਰਾ ਬਣੀ ਤਾਂ ਇਹ ਰਕਮ ਵਧਾ ਕੇ 2100 ਰੁਪਏ ਕਰ ਦਿੱਤੀ ਜਾਵੇਗੀ। 18 ਸਾਲ ਤੋਂ ਵੱਧ ਉਮਰ ਦੀ ਹਰ ਮਹਿਲਾਵਾਂ ਨੂੰ ਸਕੀਮ ਦਾ ਲਾਭ ਮਿਲੇਗਾ। ਇਸ ਦੇ ਲਈ ਔਰਤਾਂ ਨੂੰ ਰਜਿਸਟ੍ਰੇਸ਼ਨ ਕਰਵਾਉਣੀ ਹੋਵੇਗੀ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਲੋਕ ਮਹਿਲਾ ਸਨਮਾਨ ਯੋਜਨਾ ਅਤੇ ਸੰਜੀਵਨੀ ਯੋਜਨਾ ਤੋਂ ਖੁਸ਼ ਹਨ। ਭਾਜਪਾ ਇਨ੍ਹਾਂ ਸਕੀਮਾਂ ਨੂੰ ਰੋਕਣਾ ਚਾਹੁੰਦੀ ਹੈ, ਭਾਜਪਾ ਮਹਿਲਾ ਸਨਮਾਨ ਯੋਜਨਾ ਤੋਂ ਨਾਰਾਜ਼ ਹੈ। ਭਾਜਪਾ ਵਾਲੇ ਦਿੱਲੀ ‘ਚ ਪੈਸੇ ਵੰਡ ਰਹੇ ਹਨ। ਮੈਂ ਕਿਹਾ ਸੀ ਕਿ ਚੋਣਾਂ ਜਿੱਤਣ ਤੋਂ ਬਾਅਦ ਅਸੀਂ ਮਹਿਲਾਵਾਂ ਨੂੰ 2100 ਰੁਪਏ ਅਤੇ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਮੁਫਤ ਇਲਾਜ ਕਰਾਂਗੇ। ਇਹ ਦੋਵੇਂ ਸਕੀਮਾਂ ਲੋਕਾਂ ਲਈ ਇੰਨੀਆਂ ਲਾਹੇਵੰਦ ਸਨ ਕਿ ਲੱਖਾਂ ਲੋਕ ਪਹਿਲਾਂ ਹੀ ਇਨ੍ਹਾਂ ਲਈ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ।
Read More: Dr. Manmohan Singh: ਪੰਜ ਤੱਤਾਂ ‘ਚ ਵਿਲੀਨ ਹੋਏ ਡਾ. ਮਨਮੋਹਨ ਸਿੰਘ, ਨਿਗਮ ਬੋਧ ਘਾਟ ‘ਤੇ ਕੀਤਾ ਅੰਤਿਮ ਸਸਕਾਰ