23 ਫਰਵਰੀ 2025: ਦਿੱਲੀ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਤੋਂ ਇੱਕ ਦਿਨ ਪਹਿਲਾਂ ਐਤਵਾਰ ਨੂੰ ਆਮ ਆਦਮੀ ਪਾਰਟੀ ਵਿਧਾਇਕ ਦਲ ਦੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ, ਦਿੱਲੀ ਆਮ ਆਦਮੀ ਪਾਰਟੀ ਦੇ ਇੰਚਾਰਜ ਅਤੇ ਬਾਬਰਪੁਰ ਦੇ ਵਿਧਾਇਕ ਗੋਪਾਲ ਰਾਏ ਨੇ ਕਿਹਾ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਲਕਾਜੀ ‘ਆਪ’ ਵਿਧਾਇਕ ਆਤਿਸ਼ੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ (LOP) ਹੋਣਗੇ।
ਉਨ੍ਹਾਂ ਕਿਹਾ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਲਕਾਜੀ ਤੋਂ ‘ਆਪ’ ਵਿਧਾਇਕ ਆਤਿਸ਼ੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹੋਣਗੇ। ‘ਆਪ’ ਵਿਧਾਇਕ ਦਲ ਦੀ ਇਸ ਮੀਟਿੰਗ ਵਿੱਚ ਵਿਧਾਨ ਸਭਾ ਸੈਸ਼ਨ ਦੇ ਏਜੰਡੇ ‘ਤੇ ਵੀ ਚਰਚਾ ਕੀਤੀ ਗਈ।
‘ਆਪ’ ਹੈੱਡਕੁਆਰਟਰ ਵਿਖੇ ਹੋਈ ਮੀਟਿੰਗ ਵਿੱਚ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਆਮ ਆਦਮੀ ਪਾਰਟੀ ਦੇ ਕਈ ਵੱਡੇ ਨੇਤਾ ਸ਼ਾਮਲ ਹੋਏ। ਮੀਟਿੰਗ ਵਿੱਚ ਆਤਿਸ਼ੀ, ਜਰਨੈਲ ਸਿੰਘ, ਸੰਜੀਵ ਝਾਅ, ਵੀਰ ਸਿੰਘ ਧੀਂਗਨ ਅਤੇ ਪ੍ਰਵੇਸ਼ ਰਤਨ ਸਮੇਤ ਕਈ ਹੋਰ ਵਿਧਾਇਕ ਵੀ ਮੌਜੂਦ ਸਨ।
Read More: Delhi News: ਐਕਸ਼ਨ ਮੋਡ ‘ਚ CM ਰੇਖਾ ਗੁਪਤਾ, PWD ਤੇ ਜਲ ਬੋਰਡ ਦੇ ਅਧਿਕਾਰੀਆਂ ਦੀ ਸੱਦੀ ਬੈਠਕ