Site icon TheUnmute.com

Delhi News: ਦਿੱਲੀ ਵਿਖੇ ਅੱਜ ‘ਆਪ’ ਵਿਧਾਇਕਾਂ ਅਤੇ ਮੰਤਰੀਆਂ ਦੀ ਅਹਿਮ ਬੈਠਕ

Delhi

ਚੰਡੀਗੜ੍ਹ, 24 ਦਸੰਬਰ 2024: ਅਗਲੇ ਸਾਲ (Delhi) ਦਿੱਲੀ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ (Delhi Assembly elections) ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ | ਇਸ ਦੌਰਾਨ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਯਾਨੀ 24 ਦਸੰਬਰ ਨੂੰ ਦਿੱਲੀ ਵਿਖੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ ਅਤੇ ਮੰਤਰੀਆਂ ਦੀ ਬੈਠਕ ਹੋਵੇਗੀ | ਮਿਲੀ ਜਾਣਕਾਰੀ ਮੁਤਾਬਕ ਇਹ ਬੈਠਕ ਦੁਪਹਿਰ 3 ਵਜੇ ਹੋਵੇਗੀ |

ਇਸ ਬੈਠਕ ਦੀ ਪ੍ਰਧਾਨਗੀ ਆਮ ਆਦਮੀ ਪਾਰਟੀ (AAP) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਕਰਨਗੇ। ਇਸ ‘ਚ ਪਾਰਟੀ ਦੇ ਸੰਗਠਨ ਸਕੱਤਰ ਡਾ: ਸੰਦੀਪ ਪਾਠਕ ਵੀ ਮੌਜੂਦ ਰਹਿਣਗੇ। ਬੈਠਕ ‘ਚ ਸ਼ਾਮਲ ਹੋਣ ਲਈ ਵਿਧਾਇਕ ਦਿੱਲੀ ਪੁੱਜਣੇ ਸ਼ੁਰੂ ਹੋ ਗਏ ਹਨ।

ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਮੀਡੀਆ ਨੂੰ ਦੱਸਿਆ ਕਿ ਨਗਰ ਨਿਗਮ ਚੋਣਾਂ ‘ਚ ‘ਆਪ’ ਨੇ 55 ਫੀਸਦੀ ਵਾਰਡਾਂ ’ਤੇ ਜਿੱਤ ਹਾਸਲ ਕੀਤੀ ਹੈ। ਹੋਰ ਪਾਰਟੀਆਂ ਨੂੰ 30 ਫੀਸਦੀ ਵਾਰਡਾਂ ਤੱਕ ਸੀਮਤ ਕਰ ਦਿੱਤਾ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਬੈਠਕ ਦਾ ਏਜੰਡਾ ਕੀ ਹੈ। ਇਸ ‘ਤੇ ਉਨ੍ਹਾਂ ਕਿਹਾ ਕਿ ਜੋ ਮਸ਼ਾਲ ਦਿੱਲੀ ਤੋਂ ਪੰਜਾਬ ਗਈ ਸੀ। ਹੁਣ ਉਹ ਮਸ਼ਾਲ ਮੁੜ ਦਿੱਲੀ ਪਹੁੰਚ ਗਈ ਹੈ।

Read More: Rozgar Mela: PM ਮੋਦੀ ਨੇ ਰੋਜ਼ਗਾਰ ਮੇਲੇ ਤਹਿਤ 71 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

Exit mobile version