Site icon TheUnmute.com

Delhi Parade: ਗਣਤੰਤਰ ਦਿਵਸ ਮੌਕੇ ਇਸ ਵਾਰ ਪਰੇਡ ‘ਚ ਦਿਖਾਈ ਦੇਵੇਗੀ ਪੰਜਾਬ ਦੀ ਝਾਂਕੀ

22 ਦਸੰਬਰ 2024: 26 ਜਨਵਰੀ ਗਣਤੰਤਰ (Republic Day) ਦਿਵਸ ਮੌਕੇ ਦਿੱਲੀ ‘ਚ ਹੋਣ ਵਾਲੀ ਪਰੇਡ (parade) ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਇਸ ਵਾਰ 26 ਜਨਵਰੀ ਨੂੰ ਦਿੱਲੀ (delhi) ਵਿੱਚ ਹੋਣ ਵਾਲੀ ਪਰੇਡ ਵਿੱਚ ਪੰਜਾਬ (parade)  ਦੀ ਝਾਂਕੀ (Tableau) ਦੇਖਣ ਨੂੰ ਮਿਲੇਗੀ।

ਜਾਣਕਾਰੀ ਅਨੁਸਾਰ ਪਰੇਡ ਵਿੱਚ ਪੰਜਾਬ ਦੀ ਝਾਂਕੀ ਨੂੰ ਕੇਂਦਰ ਸਰਕਾਰ ਵੱਲੋਂ ਪ੍ਰਵਾਨਗੀ ਦਿੱਤੀ ਗਈ ਹੈ। ਝਾਂਕੀ ਦੇ ਵਿੱਚ ਪੰਜਾਬ ਦੇ ਸੱਭਿਆਚਾਰ ਦੇ ਰੰਗ ਵਿਖਾਏ ਜਾਣਗੇ। ਦੱਸ ਦੇਈਏ ਕਿ 26 ਜਨਵਰੀ ਨੂੰ ਗਣਤੰਤਰ (Republic Day) ਦਿਵਸ ਮੌਕੇ ਇਸ ਵਾਰ ਪੰਜਾਬ ਦੀ ਝਾਂਕੀ ਦਿਖਾਈ ਜਾਵੇਗੀ|

ਦੱਸ ਦੇਈਏ ਕਿ ਪਿਛਲੀ ਵਾਰ ਕੇਂਦਰ ਵੱਲੋਂ ਪੰਜਾਬ ਦੀ ਝਾਂਕੀ ਦੀ ਚੋਣ ਨਹੀਂ ਕੀਤੀ ਗਈ ਸੀ। ਇਸ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਇਸ ਵਾਰ ਹਰਿਆਣਾ ਅਤੇ ਚੰਡੀਗੜ੍ਹ ਦੀ ਝਾਕੀ ਵੀ ਚੁਣੀ ਗਈ ਹੈ ਪਰ ਦਿੱਲੀ ਦੀ ਝਾਂਕੀ ਨੂੰ ਰੱਦ ਕਰ ਦਿੱਤਾ ਗਿਆ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ ਝਾਂਕੀ ਨੂੰ ਰੱਦ ਕਰਨ ‘ਤੇ ਸਵਾਲ ਖੜ੍ਹੇ ਕੀਤੇ ਹਨ।

read more: Republic Day 2024: ਗਣਤੰਤਰ ਦਿਹਾੜਾ 26 ਜਨਵਰੀ ਨੂੰ ਹੀ ਕਿਉਂ ਮਨਾਇਆ ਜਾਂਦਾ ਹੈ ? ਜਾਣੋ ਪੂਰਾ ਇਤਿਹਾਸ

Exit mobile version