Punjab Police News

ਦਿੱਲੀ ਪੁਲਿਸ ਤੇ ਝਾਰਖੰਡ ATS ਨੇ ਇਸਲਾਮਨਗਰ ‘ਚ ਸ਼ੱਕੀ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਦਿੱਲੀ, 10 ਸਤੰਬਰ 2025: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਝਾਰਖੰਡ ਏਟੀਐਸ ਅਤੇ ਰਾਂਚੀ ਪੁਲਿਸ ਦੇ ਸਾਂਝੇ ਆਪ੍ਰੇਸ਼ਨ ‘ਚ ਰਾਂਚੀ ਦੇ ਇਸਲਾਮਨਗਰ ਇਲਾਕੇ ਤੋਂ ਇੱਕ ਸ਼ੱਕੀ ਵਿਅਕਤੀ ਅਜ਼ਹਰ ਦਾਨਿਸ਼ ਨੂੰ ਗ੍ਰਿਫ਼ਤਾਰ ਕੀਤਾ ਹੈ | ਖ਼ਬਰਾਂ ਮੁਤਾਬਕ ਉਕਤ ਵਿਅਕਤੀ ਨੂੰ ਕਥਿਤ ਆਈਐਸਆਈਐਸ ਦਾ ਸ਼ੱਕੀ ਅੱ.ਤ.ਵਾ.ਦੀ ਦੱਸਿਆ ਜਾ ਰਿਹਾ ਹੈ |

ਦਿੱਲੀ ‘ਚ ਉਸ ਵਿਰੁੱਧ ਇੱਕ ਕੇਸ ਦਰਜ ਕੀਤਾ ਗਿਆ ਸੀ, ਜਿਸ ਦੇ ਆਧਾਰ ‘ਤੇ ਦਿੱਲੀ ਸਪੈਸ਼ਲ ਸੈੱਲ ਉਸਦੀ ਭਾਲ ਕਰ ਰਿਹਾ ਸੀ। ਗ੍ਰਿਫ਼ਤਾਰ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਕੇਂਦਰੀ ਏਜੰਸੀਆਂ ਵੱਲੋਂ ਸਾਂਝੇ ਛਾਪੇਮਾਰੀ ‘ਚ ਇੱਕ ਹੋਰ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ 12 ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਲਗਭਗ 8 ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸੰਗਠਨ ਆਈਐਸਆਈਐਸ ਦੇ ਇੱਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਮੁਲਜ਼ਮ ਆਫਤਾਬ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਆਫਤਾਬ ਮੁੰਬਈ ਦਾ ਰਹਿਣ ਵਾਲਾ ਹੈ। ਇਸ ਦੇ ਨਾਲ ਹੀ ਇੱਕ ਸ਼ੱਕੀ ਦਾਨਿਸ਼ ਉਰਫ਼ ਅਜ਼ਹਰ ਨੂੰ ਰਾਂਚੀ ਤੋਂ ਹਿਰਾਸਤ ‘ਚ ਲਿਆ ਸੀ। ਕਈ ਹੋਰ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਸਾਰੇ ਇੱਕ ਵੱਡੇ ਹਮਲੇ ਦੀ ਯੋਜਨਾ ਬਣਾ ਰਹੇ ਸਨ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਦੇਸ਼ ਭਰ ‘ਚ 12 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

Read More: Delhi News: ਦਿੱਲੀ ਪੁਲਿਸ ਨੇ ਸਾਬਕਾ CM ਆਤਿਸ਼ੀ ਨੂੰ ਹਿਰਾਸਤ ‘ਚ ਲਿਆ

Scroll to Top