Site icon TheUnmute.com

ਦਿੱਲੀ ਪੁਲਿਸ ਨੇ ਮਹਿਬੂਬਾ ਮੁਫ਼ਤੀ ਤੇ ਉਨ੍ਹਾਂ ਦੇ ਕਾਰਕੁਨਾਂ ਨੂੰ ਹਿਰਾਸਤ ‘ਚ ਲਿਆ

Mehbooba Mufti

ਚੰਡੀਗੜ੍ਹ, 8 ਫਰਵਰੀ 2023: ਦਿੱਲੀ ਪੁਲਿਸ (Delhi Police) ਨੇ ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ (Mehbooba Mufti) ਨੂੰ ਜੰਮੂ-ਕਸ਼ਮੀਰ ਵਿੱਚ ਚੱਲ ਰਹੇ ਕਬਜ਼ੇ ਵਿਰੋਧੀ ਮੁਹਿੰਮ ਦੇ ਵਿਰੋਧ ਵਿੱਚ ਬੁੱਧਵਾਰ ਨੂੰ ਸੰਸਦ ਵੱਲ ਮਾਰਚ ਕੱਢਣ ਤੋਂ ਰੋਕ ਦਿੱਤਾ। ਮਹਿਬੂਬਾ ਨੇ ਪਾਰਟੀ ਵਰਕਰਾਂ ਦੇ ਨਾਲ ਰੇਲਵੇ ਭਵਨ ਤੋਂ ਸੰਸਦ ਤੱਕ ਮਾਰਚ ਕਰਨ ਦੀ ਯੋਜਨਾ ਬਣਾਈ ਸੀ।

ਮਹਿਬੂਬਾ ਮੁਫ਼ਤੀ (Mehbooba Mufti) ਵਿਰੋਧੀ ਪਾਰਟੀਆਂ ਨੂੰ ਜੰਮੂ-ਕਸ਼ਮੀਰ ਪ੍ਰਸ਼ਾਸਨ ਦੀ ਬੁਲਡੋਜ਼ਰ ਨੀਤੀ ਬਾਰੇ ਦੱਸਣਾ ਚਾਹੁੰਦੀ ਸੀ। ਦਿੱਲੀ ਪੁਲਿਸ (Delhi Police) ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਰਕੁਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਜੰਤਰ-ਮੰਤਰ ਲਿਜਾਇਆ ਗਿਆ।

ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਅਸੀਂ ਵਿਰੋਧੀ ਪਾਰਟੀਆਂ ਅਤੇ ਕੇਂਦਰ ਸਰਕਾਰ ਨੂੰ ਜੰਮੂ-ਕਸ਼ਮੀਰ ‘ਚ ਵੱਡੇ ਪੱਧਰ ‘ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਦੱਸਣ ਆਏ ਸੀ। ਉਨ੍ਹਾਂ ਨੇ ਕਿਹਾ ਕਿ ਮੈਂ ਹੇਰਾਂ ਹਨ ਕਿ “ਜੇ ਅਸੀਂ ਸੰਸਦ ਨਹੀਂ ਜਾ ਸਕਦੇ ਤਾਂ ਸਾਨੂੰ ਕਿੱਥੇ ਜਾਣਾ ਚਾਹੀਦਾ ਹੈ। ਕੀ ਸਰਕਾਰ ਚਾਹੁੰਦੀ ਹੈ ਕਿ ਅਸੀਂ ਸੰਯੁਕਤ ਰਾਸ਼ਟਰ ਵਿੱਚ ਸਾਡੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਵਾਈਏ ।
ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਕਾਨੂੰਨ ਦਾ ਰਾਜ ਨਹੀਂ ਹੈ ਅਤੇ ਅਸੀਂ ਆਪਣੇ ਦਿਲ ਦੀ ਗੱਲ ਕਹਿਣ ਦਿੱਲੀ ਆਏ ਹਾਂ। ਇੱਥੇ ਤਾਂ ਇੰਝ ਜਾਪਦਾ ਹੈ ਕਿ ਆਮ ਜਨਤਾ ਦੀ ਆਵਾਜ਼ ਨੂੰ ਦਬਾ ਦਿੱਤਾ ਗਿਆ ਹੈ।

Exit mobile version