June 30, 2024 12:03 pm
Swati Maliwal

ਸਵਾਤੀ ਮਾਲੀਵਾਲ ਦਾ ਬਿਆਨ ਲੈਣ ਲਈ ਉਨ੍ਹਾਂ ਦੀ ਰਿਹਾਇਸ਼ ‘ਤੇ ਪੁੱਜੀ ਦਿੱਲੀ ਪੁਲਿਸ

ਚੰਡੀਗੜ੍ਹ,16 ਮਈ 2024: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਐਡੀਸ਼ਨਲ ਸੀਪੀ ਅਤੇ ਐਡੀਸ਼ਨਲ ਡੀਸੀਪੀ ‘ਆਪ’ ਸੰਸਦ ਸਵਾਤੀ ਮਾਲੀਵਾਲ (Swati Maliwal) ਨਾਲ ਦੁਰਵਿਵਹਾਰ ਦੇ ਮਾਮਲੇ ‘ਚ ਉਨ੍ਹਾਂ ਦੇ ਬਿਆਨ ਲੈਣ ਲਈ ਉੱਤਰੀ ਦਿੱਲੀ ਸਥਿਤ ਸਵਾਤੀ ਮਾਲੀਵਾਲ ਦੀ ਰਿਹਾਇਸ਼ ‘ਤੇ ਪਹੁੰਚੇ ਹਨ।

ਦੂਜੇ ਪਾਸੇ, ਰਾਸ਼ਟਰੀ ਮਹਿਲਾ ਕਮਿਸ਼ਨ (NCW) ਨੇ ਰਿਸ਼ਵ ਕੁਮਾਰ ਨੂੰ ਸੰਮਨ ਜਾਰੀ ਕੀਤਾ ਹੈ। ਕਮਿਸ਼ਨ ਨੇ ਵਿਭਵ ਨੂੰ ਕੱਲ੍ਹ ਸਵੇਰੇ 11 ਵਜੇ ਪੇਸ਼ ਹੋਣ ਲਈ ਬੁਲਾਇਆ ਹੈ। ਵਿਭਵ ਕੁਮਾਰ ‘ਤੇ ਦਿੱਲੀ ‘ਚ ਮੁੱਖ ਮੰਤਰੀ ਨਿਵਾਸ ‘ਤੇ ‘ਆਪ’ ਸੰਸਦ ਸਵਾਤੀ ਮਾਲੀਵਾਲ (Swati Maliwal) ਨਾਲ ਦੁਰਵਿਵਹਾਰ ਕਰਨ ਦਾ ਦੋਸ਼ ਹੈ।

ਦੋਸ਼ ਹੈ ਕਿ ਸੀਐਮ ਕੇਜਰੀਵਾਲ ਦੇ ਨਿੱਜੀ ਸਹਾਇਕ ਨੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਨਾਲ ਕਥਿਤ ਕੁੱਟਮਾਰ ਕੀਤੀ ਸੀ। ਸ਼ੁਰੂ ਵਿੱਚ ਇਸ ਮੁੱਦੇ ‘ਤੇ ਚੁੱਪੀ ਵੱਟਣ ਤੋਂ ਬਾਅਦ, ‘ਆਪ’ ਨੇ ਇਸ ਘਟਨਾ ‘ਤੇ ਪ੍ਰਤੀਕਿਰਿਆ ਦਿੱਤੀ। ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਨੇ ਘਟਨਾ ਦਾ ਨੋਟਿਸ ਲਿਆ ਹੈ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।