Site icon TheUnmute.com

ਦਿੱਲੀ ਪੁਲਿਸ ਵਲੋਂ ਲਾਰੈਂਸ ਤੇ ਗੋਲਡੀ ਬਰਾੜ ਸਣੇ ਕਈ ਵੱਡੇ ਗੈਂਗਸਟਰਾਂ ਦੇ ਖ਼ਿਲਾਫ UAPA ਤਹਿਤ FIR ਦਰਜ

Delhi Police

ਚੰਡੀਗੜ੍ਹ 01 ਸਤੰਬਰ 2022: ਦਿੱਲੀ ਪੁਲਿਸ (Delhi Police) ਨੇ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਸਮੇਤ ਕਈ ਵੱਡੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਿਆ ਹੈ। ਗ੍ਰਹਿ ਮੰਤਰਾਲੇ ਦੇ ਹੁਕਮਾਂ ‘ਤੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਹੁਣ ਦਿੱਲੀ, ਪੰਜਾਬ ਅਤੇ ਹਰਿਆਣਾ ਦੇ ਨਾਮੀ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸ ਦਿੱਤਾ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਸਮੇਤ ਕਈ ਵੱਡੇ ਗੈਂਗਸਟਰਾਂ ਦੇ ਖ਼ਿਲਾਫ UAPA ਤਹਿਤ FIR ਦਰਜ ਕੀਤੀ ਹੈ।

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਯੂਏਪੀਏ ਤਹਿਤ ਦੋ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਹਨ | ਐਫਆਈਆਰ ਅਨੁਸਾਰ ਸਪੈਸ਼ਲ ਸੈੱਲ ਨੂੰ ਇਨਪੁਟ ਮਿਲੇ ਹਨ ਕਿ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ, ਵਿਕਰਮ ਬਰਾੜ, ਜੱਗੂ ਭਗਵਾਨਪੁਰੀਆ, ਸੰਦੀਪ ਉਰਫ਼ ਕਾਲਾ , ਸਚਿਨ ਥਾਪਨ, ਅਨਮੋਲ ਬਿਸ਼ਨੋਈ, ਲਖਬੀਰ ਸਿੰਘ ਲਾਡਾ ਤੋਂ ਇਲਾਵਾ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਕੈਨੇਡਾ, ਦੁਬਈ ਤੋਂ ਪਾਕਿਸਤਾਨ ਆਪਣਾ ਗੈਂਗ ਚਲਾ ਰਹੇ ਹਨ |

Exit mobile version