18 ਜੁਲਾਈ 2025: ਹਰ ਰੋਜ਼ ਦਿੱਲੀ (delhi) ਦੇ ਸਕੂਲਾਂ ਅਤੇ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਦਿੱਲੀ ਦੇ ਦੋ ਸਕੂਲਾਂ ਨੂੰ ਬੰਬ (bomb) ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇੱਕ ਸਕੂਲ ਰੋਹਿਣੀ ਵਿੱਚ ਹੈ ਅਤੇ ਦੂਜਾ ਪੱਛਮੀ ਵਿਹਾਰ ਵਿੱਚ ਹੈ। ਰੋਹਿਣੀ ਸੈਕਟਰ 3 ਵਿੱਚ ਸਥਿਤ ਅਭਿਨਵ ਪਬਲਿਕ ਸਕੂਲ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਉਥੇ ਹੀ ਦੂਜੇ ਪਾਸੇ ਦਿੱਲੀ ਦੇ ਪੱਛਮੀ ਵਿਹਾਰ ਖੇਤਰ ਵਿੱਚ ਸਥਿਤ ਰਿਚਮੰਡ ਗਲੋਬਲ ਸਕੂਲ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪੱਛਮੀ ਵਿਹਾਰ ਵਿੱਚ ਸਥਿਤ ਰਿਚਮੰਡ ਗਲੋਬਲ ਸਕੂਲ ਵਿੱਚ ਬੰਬ ਹੋਣ ਦੀ ਜਾਣਕਾਰੀ ਸ਼ੁੱਕਰਵਾਰ ਸਵੇਰੇ ਤੜਕੇ ਮਿਲੀ। ਇਹ ਜਾਣਕਾਰੀ ਸਵੇਰੇ 4.55 ਵਜੇ ਈ-ਮੇਲ ਰਾਹੀਂ ਮਿਲੀ। ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਬੰਬ ਸਕੁਐਡ, ਡੌਗ ਸਕੁਐਡ ਅਤੇ ਫਾਇਰ ਬ੍ਰਿਗੇਡ ਦੇ ਨਾਲ ਮੌਕੇ ‘ਤੇ ਪਹੁੰਚ ਗਈ। ਸਕੂਲ ਦੇ ਹਰ ਇੰਚ ਦੀ ਤਲਾਸ਼ੀ ਲਈ ਜਾ ਰਹੀ ਹੈ। ਹੁਣ ਤੱਕ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ। ਵਿਦਿਆਰਥੀਆਂ ਨੂੰ ਸਰਚ ਆਪ੍ਰੇਸ਼ਨ ਤੋਂ ਬਾਅਦ ਹੀ ਸਕੂਲ ਵਿੱਚ ਦਾਖਲ ਹੋਣ ਦਿੱਤਾ ਜਾਵੇਗਾ।
Read More: Delhi News: ਦਿੱਲੀ ਦੇ 3 ਸਕੂਲਾਂ ਨੂੰ ਬੰ.ਬ ਨਾਲ ਉਡਾਉਣ ਦੀ ਮਿਲੀ ਧਮਕੀ, ਮੌਕੇ ‘ਤੇ ਪਹੁੰਚੀ ਪੁਲਿਸ