ਦਿੱਲੀ, 02 ਅਗਸਤ 2025: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੱਤਰ ਲਿਖਿਆ ਹੈ | ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਿੱਲੀ ਵਿਖੇ ਬਹੁਤ ਵੱਡੇ ਪੱਧਰ ਤੇ ਵੱਖ-ਵੱਖ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ ।
ਇਸ ਦੇ ਸਬੰਧ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਇੱਕ ਚਿੱਠੀ ਰਾਹੀਂ ਬੇਨਤੀ ਕੀਤੀ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਦਿੱਲੀ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਵੱਡੇ ਭਰਾ ਦੀ ਤਰ੍ਹਾਂ ਨਾਲ ਮਿਲ ਕੇ ਇਕਜੁੱਟ ਹੋ ਕੇ ਮਨਾਉਣ ਦਾ ਉਪਰਾਲਾ ਕਰਨ ਦੀ ਕ੍ਰਿਪਾਲਤਾ ਕੀਤੀ ਜਾਵੇ | ਉਨ੍ਹਾਂ ਲਿਖਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛੋਟੇ ਭਰਾ ਦਾ ਫਰਜ਼ ਨਿਭਾਉਂਦੇ ਹੋਏ ਆਪ ਜੀ ਦਾ ਪੂਰਾ ਸਨਮਾਨ ਅਤੇ ਸਹਿਯੋਗ ਕੀਤਾ ਜਾਵੇਗਾ ।
‘
Read More: ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਉੱਚ ਪੱਧਰੀ ਮੀਟਿੰਗ