Delhi water crisis

Delhi water crisis: ਮੰਤਰੀ ਆਤਿਸ਼ੀ ਵੱਲੋਂ ਹਰਿਆਣਾ ਸਰਕਾਰ ਨੂੰ ਯਮੁਨਾ ‘ਚ ਪਾਣੀ ਛੱਡਣ ਦੀ ਅਪੀਲ

ਚੰਡੀਗੜ੍ਹ, 17 ਜੂਨ, 2024: ਦਿੱਲੀ ਵਿੱਚ ਪਾਣੀ ਦਾ ਸੰਕਟ (Delhi water crisis) ਲਗਾਤਾਰ ਬਣਿਆ ਹੋਇਆ ਹੈ। ਪਾਣੀ ਦੀ ਸਮੱਸਿਆ ਨੂੰ ਲੈ ਕੇ ਦਿੱਲੀ ਸਰਕਾਰ ਹਰ ਰੋਜ਼ ਘੇਰੇ ਵਿਚ ਰਹਿੰਦੀ ਹੈ। ਇਸ ਦੇ ਨਾਲ ਹੀ ਕੜਾਕੇ ਦੀ ਗਰਮੀ ਵਿੱਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਨੇ ਪਾਣੀ ਦੇ ਸੰਕਟ ‘ਤੇ ਬਿਆਨ ਦਿੱਤਾ ਹੈ। ਉਨ੍ਹਾਂ ਨੇ ਹਰਿਆਣਾ ਸਰਕਾਰ ਨੂੰ ਯਮੁਨਾ ਵਿੱਚ ਪਾਣੀ ਛੱਡਣ ਦੀ ਅਪੀਲ ਕੀਤੀ ਹੈ।

ਮੰਤਰੀ ਆਤਿਸ਼ੀ ਨੇ ਕਿਹਾ, ’ਮੈਂ’ਤੁਸੀਂ ਇਕ ਵਾਰ ਫਿਰ ਹਰਿਆਣਾ ਸਰਕਾਰ ਨੂੰ ਬੇਨਤੀ ਕਰਦੀ ਹਾਂ, ਦਿੱਲੀ ਦੇ ਲੋਕ ਪਾਣੀ ਦੇ ਸੰਕਟ (Delhi water crisis) ਤੋਂ ਬਹੁਤ ਪ੍ਰੇਸ਼ਾਨ ਹਨ। ਇਸ ਲਈ ਯਮੁਨਾ ਵਿੱਚ ਲੋੜੀਂਦੀ ਮਾਤਰਾ ਵਿੱਚ ਪਾਣੀ ਛੱਡੇ । ਦੱਸ ਦਈਏ ਕਿ ਦਿੱਲੀ ਦੇ ਵਜ਼ੀਰਾਬਾਦ ਬੈਰਾਜ ਤੋਂ ਵਜ਼ੀਰਾਬਾਦ, ਚੰਦਰਵਾਲ ਅਤੇ ਓਖਲਾ ਵਾਟਰ ਟ੍ਰੀਟਮੈਂਟ ਪਲਾਂਟਾਂ ਤੱਕ ਪਾਣੀ ਪਹੁੰਚਦਾ ਹੈ।

ਇਸ ਦੇ ਨਾਲ ਹੀ ਹਰਿਆਣਾ ਸਰਕਾਰ ਵੱਲੋਂ ਯਮੁਨਾ ‘ਚ ਪਾਣੀ ਨਾ ਛੱਡਣ ਕਾਰਨ ਇਸ ਦਾ ਜਲ ਪੱਧਰ 674.5 ਫੁੱਟ ਤੋਂ ਘਟ ਕੇ 668 ਫੁੱਟ ‘ਤੇ ਆ ਗਿਆ ਹੈ। ਹਲਾਤ ਇਹ ਹਨ ਕਿ ਵਜ਼ੀਰਾਬਾਦ ਦੇ ਛੱਪੜ ਵਿੱਚ ਸੁੱਕੇ ਟਿੱਬੇ ਨਜ਼ਰ ਆਉਣ ਲੱਗ ਪਏ ਹਨ। ਇਸ ਕਾਰਨ ਵਾਟਰ ਟਰੀਟਮੈਂਟ ਪਲਾਂਟਾਂ ਵਿੱਚ ਪਾਣੀ ਦੀ ਪੈਦਾਵਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।

Scroll to Top